- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰੀ ਬਰਫਬਾਰੀ ਕਾਰਨ ਉਤਰਾਖੰਡ ਵਿੱਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ
ਦੇਹਰਾਦੂਨ – ਉਤਰਾਖੰਡ ਦੇ ਚਮੋਲੀ ਜ਼ਿਲੇ ਵਿੱਚ ਬਰਫ ਦੀ ਚਿੱਟੀ ਚਾਦਰ ਵਿਛ ਗਈ ਹੈ, ਜਿਸ ਕਾਰਨ ਲੋਹਾਜੰਗ ਵਿੱਚ ਰਹਿਣ ਵਾਲੇ ਲੋਕਾਂ ਦਾ ਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ| ਜ਼ਿਆਦਾਤਰ ਤਾਪਮਾਨ 0 ਡਿਗਰੀ ਸੈਲਸੀਅਸ ਤੋਂ 5 ਡਿਗਰੀ ਸੈਲਸੀਅਸ ਵਿੱਚ ਰਹੇਗਾ| ਪਹਾੜੀ ਇਲਾਕਿਆ ਵਿੱਚ ਭਾਰੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ 2-3 ਦਿਨਾਂ ਤੱਕ ਠੰਡ ਵੱਧ ਸਕਦੀ ਹੈ| ਪਹਾੜੀ ਇਲਾਕਿਆਂ ਦੀ ਗੱਲ ਕਰੀਏ ਤਾਂ ਜੰਮੂ ਅਤੇ ਕਸ਼ਮੀਰ ਦੇ ਗੁਲਮਰਗ, ਉਤਰਾਖੰਡ ਵਿੱਚ ਚਮੋਲੀ, ਮਸੂਰੀ, ਮਨਾਲੀ ਅਤੇ ਰੋਹਤਾਂਗ ਦੱਰਾ, ਕੁੱਲੂ ਅਤੇ ਸੋਲਾਂਗ ਵਰਗੇ ਇਲਾਕਿਆਂ ਵਿੱਚ ਬਰਫਬਾਰੀ ਹੋ ਰਹੀ ਹੈ, ਜਿਸ ਕਾਰਨ ਸੜਕਾਂ ਬਰਫ ਨਾਲ ਢੱਕੀਆਂ ਗਈਆਂ ਹਨ|ਜੰਮੂ-ਕਸ਼ਮੀਰ ਦੇ ਸੋਨਮਾਰਗ ਵਿੱਚ ਵੀ ਜਨਵਰੀ ਮਹੀਨੇ ਵਿੱਚ ਕਈ ਦਿਨਾਂ ਤੱਕ ਬਰਫਬਾਰੀ ਹੋਣ ਦੀ ਸੰਭਾਵਨਾ ਹੈ| ਰਾਜਧਾਨੀ ਦਿੱਲੀ ਵਿੱਚ ਠੰਡ ਕਾਰਨ ਪ੍ਰਦੂਸ਼ਣ ਦਾ ਪੱਧਰ ਖਤਰਨਾਕ ਸਥਿਤੀ ਵਿੱਚ ਪਹੁੰਚ ਗਿਆ ਹੈ|


