ਭੀਖੀ ਪੁਲਿਸ ਵੱਲੋਂ ਨਸ਼ੇ ਦੀਆਂ ਗੋਲ਼ੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ

ਭੀਖੀ -ਥਾਣਾ ਭੀਖੀ ਦੀ ਪੁਲਿਸ ਵੱਲੋਂ ਮੈਡੀਕਲ ਨਸ਼ਾ ਵੇਚਣ ਵਾਲੇ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਭੀਖੀ ਦੇ ਮੁਖੀ ਇੰਸਪੈਕਟਰ ਰਾਜਿੰਦਰਪਾਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਦਲੇਲ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਭੂਰਾ ਸਿੰਘ ਪੁੱਤਰ ਬਚਨ ਸਿੰਘ ਵਾਸੀ ਹੀਰੋਂ ਖੁਰਦ ਨੂੰ 390 ਟਰੈਮਾਡੋਲ ਗੋਲੀਆਂ ਸਮੇਤ ਕਾਬੂ ਕੀਤਾ ਹੈ। ਉਹਨਾਂ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਬਣਦੀ ਧਾਰਾ ਲਗਾ ਕੇ ਕੇਸ ਦਰਜ਼ ਕਰ ਲਿਆ ਹੈ।

VIA PUNJAB