ਭੀੜ ਦੀ ਹਿੰਸਾ ਰੋਕਣਾ ਰਾਜ ਸਰਕਾਰ ਦਾ ਕੰਮ : ਰਾਜਨਾਥ ਸਿੰਘ

ਨਵੀਂ ਦਿੱਲੀ – ਮਾਨਸੂਨ ਸੈਸ਼ਨ ਦੇ ਦੂਜੇ ਦਿਨ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਭੀੜ ਵੱਲੋਂ ਕੀਤੀਆਂ ਜਾਂਦੀਆਂ ਹੱਤਿਆ ਦੀਆਂ ਘਟਨਾਵਾਂ ਬਾਰੇ ਕਿਹਾ ਕਿ ਉਹ ਅਜਿਹੀਆਂ ਘਟਨਾਵਾਂ ਦੀ ਨਿੰਦਾ ਕਰਦੇ ਹਨ। ਇਸ ਤਰ੍ਹਾਂ ਦੀਆਂ ਘਟਨਾਵਾਂ ‘ਚ ਜੋ ਵੀ ਨੁਕਸਾਨ ਹੁੰਦਾ ਹੈ, ਇਹ ਕਿਸੇ ਵੀ ਸਰਕਾਰ ਲਈ ਚਿੰਤਾ ਦਾ ਕਾਰਨ ਹੈ, ਪਰ ਅਜਿਹੀਆਂ ਘਟਨਾਵਾਂ ਨੂੰ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। ਕਾਂਗਰਸ ਵੱਲੋਂ ਲੋਕ ਸਭਾ ’ਚੋਂ ਵਾਕਆਊਟ ਕੀਤਾ ਗਿਆ ਅਤੇ ਸੰਸਦ ਭਵਨ ’ਚ ਰੋਸ ਪ੍ਰਦਰਸ਼ਨ ਵੀ ਕਤਾ ਗਿਆ।

VIA PUNJAB