- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭੁਵਨੇਸ਼ਵਰ ਕੁਮਾਰ ਵਿੰਡੀਜ਼ ਵਿਰੁੱਧ ਵਨ ਡੇ ਸੀਰੀਜ਼ ਤੋਂ ਹੋਏ ਬਾਹਰ
ਭਾਰਤ ਦੇ ਅਨੁਭਵੀ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਜ਼ਖਮੀ ਹੋਣ ਕਾਰਨ ਵੈਸਟਇੰਡੀਜ਼ ਵਿਰੁੱਧ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਤੋਂ ਬਾਹਰ ਹੋ ਗਏ ਹਨ ਤੇ ਉਸਦੀ ਜਗ੍ਹਾ ਮੁੰਬਈ ਦੇ ਤੇਜ਼ ਗੇਂਦਬਾਜ਼ ਸ਼ਾਰਦੁਲ ਠਾਕੁਰ ਨੂੰ ਟੀਮ ‘ਚ ਜਗ੍ਹਾ ਮਿਲ ਸਕਦੀ ਹੈ। ਭੁਵਨੇਸ਼ਵਰ ਬੁੱਧਵਾਰ ਨੂੰ ਖਤਮ ਹੋਈ ਟੀ-20 ਅੰਤਰਰਾਸ਼ਟਰੀ ਸੀਰੀਜ਼ ਦੇ ਦੌਰਾਨ ਜ਼ਖਮੀ ਹੋ ਗਿਆ ਸੀ। ਬੀ. ਸੀ. ਸੀ. ਆਈ. ਦੇ ਅਧਿਕਾਰੀ ਨੇ ਗੋਪਨੀਅਤਾ ਦੀ ਸ਼ਰਤ ‘ਤੇ ਦੱਸਿਆ ਕਿ ਭੁਵਨੇਸ਼ਵਰ ਸੀਰੀਜ਼ ਤੋਂ ਬਾਹਰ ਹੋ ਗਏ ਹਨ ਤੇ ਸ਼ਾਰਦੁਲ ਟੀਮ ‘ਚ ਉਸਦੀ ਜਗ੍ਹਾ ਲਵੇਗਾ। ਸ਼ਾਰਦੁਲ ਬੰਗਾਲਦੇਸ਼ ਵਿਰੁੱਧ ਟੀ-20 ਅੰਤਰਰਾਸ਼ਟਰੀ ਸੀਰੀਜ਼ ਦੀ ਟੀਮ ‘ਚ ਸੀ ਤੇ ਵੀਰਵਾਰ ਤਕ ਉਸ ਤਕ ਉਸ ਨੇ ਬੜੌਦਾ ਵਿਰੁੱਧ ਰਣਜੀ ਮੈਚ ‘ਚ ਮੁੰਬਈ ਨੁਮਾਇੰਦਗੀ ਕੀਤੀ ਸੀ। ਭੁਵਨੇਸ਼ਵਰ ਦੀ ਸੱਟ ਦੇ ਵਾਰੇ ‘ਚ ਹਾਲਾਂਕਿ ਪੂਰੀ ਜਾਣਕਾਰੀ ਨਹੀਂ ਮਿਲ ਸਕੀ ਹੈ ਪਰ ਸਮਝਿਆ ਜਾ ਰਿਹਾ ਹੈ ਕਿ ਉਸਦੀ ਮਾਸਪੇਸ਼ੀਆ ‘ਚ ਖਿਚਾਅ ਹੈ।


