- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭੂਟਾਨ ਨੂੰ 4500 ਕਰੋੜ ਦੀ ਵਿੱਤੀ ਮਦਦ ਦੇਣ ਦਾ ਐਲਾਨ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 12ਵੀਂ ਪੰਜ ਸਾਲਾ ਯੋਜਨ ਤਹਿਤ ਗੁਆਂਢੀ ਮੁਲਕ ਭੂਟਾਨ ਨੂੰ 4500 ਕਰੋੜ ਰੁਪਏ ਦੀ ਵਿੱਤੀ ਇਮਦਾਦ ਦੇਣ ਦਾ ਐਲਾਨ ਕੀਤਾ ਹੈ। ਸ੍ਰੀ ਮੋਦੀ ਨੇ ਅੱਜ ਆਪਣੇ ਭੂਟਾਨੀ ਹਮਰੁਤਬਾ ਲੋਟੇ ਸ਼ੇਅਰਿੰਗ ਨਾਲ ਵੱਖ ਵੱੱਖ ਮੁੱਦਿਆਂ ’ਤੇ ਹੋਈ ਗੱਲਬਾਤ ਕੀਤੀ। ਮੀਡੀਆ ਨੂੰ ਜਾਰੀ ਬਿਆਨ ਵਿੱਚ ਸ੍ਰੀ ਮੋਦੀ ਨੇ ਕਿਹਾ ਕਿ ਭੂਟਾਨ ਨਾਲ ਪਣਬਿਜਲੀ ਸਹਿਯੋਗ ਦੁਵੱਲੇ ਸਬੰਧਾਂ ਦਾ ਅਹਿਮ ਪਹਿਲੂ ਹੈ ਤੇ ਮਾਂਗਦੇਚੂ ਪ੍ਰਾਜੈਕਟ ’ਤੇ ਚੱਲ ਰਿਹਾ ਕੰਮ ਜਲਦੀ ਹੀ ਪੂਰਾ ਹੋ ਜਾਵੇਗਾ। ਪਿਛਲੇ ਮਹੀਨੇ ਆਮ ਚੋਣਾਂ ’ਚ ਪਾਰਟੀ ਦੀ ਜਿੱਤ ਮਗਰੋਂ ਭੂਟਾਨ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਵਾਲੇ ਸ਼ੇਅਰਿੰਗ ਦੀ ਇਹ ਪਲੇਠੀ ਵਿਦੇਸ਼ ਫੇਰੀ ਹੈ। ਸ਼ੇਅਰਿੰਗ ਵੀਰਵਾਰ ਨੂੰ ਭਾਰਤ ਪੁੱਜੇ ਸਨ। ਸ੍ਰੀ ਮੋਦੀ ਨੇ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਆਪਣੇ ਭੂਟਾਨੀ ਹਮਰੁਤਬਾ ਨੂੰ ਯਕੀਨ ਦਿਵਾਇਆ ਹੈ ਕਿ ਭਾਰਤ ਭਰੋਸੇਯੋਗ ਦੋਸਤ ਵਜੋਂ ਭੂਟਾਨ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਰਹੇਗਾ। ਉਨ੍ਹਾਂ ਕਿਹਾ ਕਿ ਭਾਰਤ, ਭੂਟਾਨ ਦੀ 12ਵੀਂ ਪੰਜ ਸਾਲਾ ਯੋਜਨਾ ਵਿੱਚ 4500 ਕਰੋੜ ਰੁਪਏ ਦਾ ਯੋਗਦਾਨ ਪਾਏਗਾ। ਉਧਰ ਭੂਟਾਨੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਮੋਦੀ ਕਿਸੇ ਰਾਸ਼ਟਰ ਦੇ ਪਹਿਲੇ ਮੁਖੀ ਸਨ, ਜਿਨ੍ਹਾਂ ਉਨ੍ਹਾਂ ਨੂੰ ਚੋਣ ਜਿੱਤ ਦੀ ਵਧਾਈ ਦਿੱਤੀ ਸੀ। ਭੂਟਾਨ ਦੀ ਨਵੀਂ ਪੰਜ ਸਾਲਾ ਯੋਜਨਾ ਦਾ ਆਰੰਭ ਇਸੇ ਸਾਲ ਹੋਇਆ ਹੈ ਤੇ ਇਹ ਸਾਲ 2022 ਤੱਕ ਚੱਲੇਗੀ। ਇਸ ਤੋਂ ਪਹਿਲਾਂ ਸ੍ਰੀ ਸ਼ੇਅਰਿੰਗ ਦਾ ਅੱਜ ਰਾਸ਼ਟਰਪਤੀ ਭਵਨ ਵਿੱਚ ਰਸਮੀ ਸਵਾਗਤ ਕੀਤਾ ਗਿਆ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸਵੇਰੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਕਿਹਾ ਕਿ ਦੋਵਾਂ ਆਗੂਆਂ ਨੇ ਦੁਵੱਲੇ ਸਬੰਧਾਂ ਦੇ ਅਹਿਮ ਪਹਿਲੂਆਂ ’ਤੇ ਚਰਚਾ ਕੀਤੀ।


