- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭੋਪਾਲ ਗੈਸ ਪੀੜਤਾਂ ਲਈ ਕੰਮ ਕਰਨ ਵਾਲੇ ਅਬਦੁੱਲ ਜੱਬਾਰ ਦਾ ਦਿਹਾਂਤ
ਭੋਪਾਲ – ਵਿਸ਼ਵ ਦੀ ਭਿਆਨਕ ਉਦਯੋਗਿਕ ਤ੍ਰਾਸਦੀ ‘ਭੋਪਾਲ ਗੈਸ ਕਾਂਡ’ ਦੇ ਪੀੜਤਾਂ ਦੇ ਹਿੱਤਾਂ ਲਈ ਪਿਛਲੇ ਕਰੀਬ 35 ਸਾਲਾਂ ਤੋਂ ਕੰਮ ਕਰਨ ਵਾਲੇ ਮਸ਼ਹੂਰ ਸਮਾਜ ਸੇਵੀ ਅਬਦੁੱਲ ਜੱਬਾਰ ਇੱਥੇ ਇਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ| ਅਬਦੁੱਲ ਦੀ ਉਮਰ 62 ਸਾਲ ਸੀ| ਇਸ ਸਬੰਧੀ ਜਾਣਕਾਰੀ ਦਿੰਦਿਆ ਉਹਨਾਂ ਦੇ ਪਰਿਵਾਰ ਮੈਂਬਰਾਂ ਨੇ ਦੱਸਿਆ ਕਿ ਉਹ ਬੀਮਾਰੀ ਕਾਰਨ ਬੀਤੇ ਕੁਝ ਦਿਨਾਂ ਤੋਂ ਹਸਪਤਾਲ ਵਿੱਚ ਭਰਤੀ ਸਨ| ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ ਅਤੇ ਤਿੰਨ ਬੱਚੇ ਹਨ| ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਅਤੇ ਭਾਜਪਾ ਦੇ ਰਾਸ਼ਟਰੀ ਉੱਪ ਪ੍ਰਧਾਨ ਸ਼ਿਵਰਾਜ ਸਿੰਘ ਚੌਹਾਨ ਨੇ ਭੋਪਾਲ ਗੈਸ ਪੀੜਤਾਂ ਲਈ ਪੂਰੀ ਉਮਰ ਸੰਘਰਸ਼ ਕਰਨ ਵਾਲੇ ਅਬਦੁੱਲ ਜੱਬਾਰ ਦੇ ਦਿਹਾਂਤ ਤੇ ਦੁਖ ਜ਼ਾਹਰ ਕੀਤਾ ਹੈ|


