- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭ੍ਰਿਸ਼ਟਾਚਾਰ ਦੇ ਮਾਮਲੇ ’ਚ ਨੇਤਨਯਾਹੂ ਨੂੰ ਦੋਸ਼ੀ ਠਹਿਰਾਉਣ ਦੀ ਸਿਫਾਰਸ਼
ਯੋਰੋਸ਼ਲਮ – ਇਜ਼ਰਾਈਲ ਪੁਲੀਸ ਨੇ ਅੱਜ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਉਨ੍ਹਾਂ ਦੀ ਪਤਨੀ ਸਾਰਾ ਨੂੰ ਰਿਸ਼ਵਤ ਤੇ ਹੋਰਨਾਂ ਅਪਰਾਧਾਂ ਲਈ ਦੋਸ਼ੀ ਠਹਿਰਾਉਣ ਦੀ ਸਿਫਾਰਸ਼ ਕੀਤੀ ਹੈ। ਪ੍ਰਧਾਨ ਮੰਤਰੀ ਖ਼ਿਲਾਫ਼ ਹਾਲ ਹੀ ਦੇ ਮਹੀਨਿਆਂ ’ਚ ਕੀਤੀ ਗਈ ਇਹ ਤੀਜੀ ਸਿਫਾਰਸ਼ ਹੈ। ਅਟਾਰਨੀ ਜਨਰਲ ਹੁਣ ਇਹ ਫ਼ੈਸਲਾ ਕਰਨਗੇ ਕਿ ਇਸ ਮਾਮਲੇ ’ਚ ਪ੍ਰਧਾਨ ਮੰਤਰੀ ਨੂੰ ਮੁਲਜ਼ਮ ਬਣਾਇਆ ਜਾਵੇ ਜਾਂ ਨਾ। ਇਹ ਮਾਮਲਾ ਦੂਰਸੰਚਾਰ ਕੰਪਨੀ ਬੇਜੇਕ ਨੂੰ ਕਥਿਤ ਤੌਰ ’ਤੇ ਨਿਯਮਾਂ ਤੋਂ ਬਾਹਰ ਜਾ ਕੇ ਫਾਇਦੇ ਪਹੁੰਚਾਉਣ ਨਾਲ ਜੁੜਿਆ ਹੋਇਆ ਹੈ। ਇਸ ਮਾਮਲੇ ’ਚ ਇੱਕ ਸਬੰਧਤ ਮੀਡੀਆ ਕੰਪਨੀ ਨੂੰ ਸਕਾਰਾਤਮਕ ਕਵਰੇਜ ਬਦਲੇ ਉਸ ਨੂੰ ਫਾਇਦਾ ਪਹੁੰਚਾਉਣ ਦਾ ਦੋਸ਼ ਹੈ। ਪੁਲੀਸ ਨੇ ਫਰਵਰੀ ’ਚ ਨੇਤਨਯਾਹੂ ਨੂੰ ਭ੍ਰਿਸ਼ਟਾਚਾਰ ਨਾਲ ਸਬੰਧਤ ਦੋ ਹੋਰ ਮਾਮਲਿਆਂ ’ਚ ਦੋਸ਼ੀ ਠਹਿਰਾਉਣ ਦੀ ਸਿਫਾਰਸ਼ ਕੀਤੀ ਸੀ।


