- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭੱਠਿਆਂ ਦੇ ਪ੍ਰਦੂਸ਼ਣ ਨੂੰ ਠੱਲ੍ਹਣ ਲਈ ਫਲਾਇੰਗ ਸਕੁਐਡ ਕਾਇਮ: ਸੋਨੀ
ਵਾਤਾਵਰਣ ਮੰਤਰੀ ਨੇ ਭੱਠਾ ਮਾਲਕਾਂ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ – ਪੰਜਾਬ ਦੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਭੱਠਿਆਂ ਵਿੱਚੋਂ ਨਿਕਲਦੇ ਕਾਲੇ ਧੂੰਏ ਨੂੰ ਠੱਲ੍ਹ ਪਾਉਣ ਲਈ ਫਲਾਇੰਗ ਸਕੁਐਡ ਕਾਇਮ ਕੀਤਾ ਹੈ। ਇਹ ਟੀਮਾਂ ਭੱਠਿਆਂ ਉਤੇ ਛਾਪੇ ਮਾਰ ਕੇ ਇਨ੍ਹਾਂ ਉਤੇ ਪ੍ਰਦੂਸ਼ਣ ਕੰਟਰੋਲ ਕਰਨ ਵਾਲੇ ਯੰਤਰਾਂ ਦੀ ਵਰਤੋਂ ਯਕੀਨੀ ਬਣਾਉਣਗੀਆਂ। ਇੱਥੇ ਭੱਠਾ ਮਾਲਕਾਂ ਨਾਲ ਮੀਟਿੰਗ ਦੌਰਾਨ ਸ੍ਰੀ ਸੋਨੀ ਨੇ ਕਿਹਾ ਕਿ ਭੱਠਿਆਂ ਵਿੱਚ ਟਾਇਰਾਂ ਜਾਂ ਹੋਰ ਘਟੀਆ ਬਾਲਣਾਂ ਦੀ ਵਰਤੋਂ ਨਾਲ ਕਾਲਾ ਧੂੰਆਂ ਨਿਕਲਦਾ ਹੈ, ਜੋ ਵਾਤਾਵਰਣ ਨੂੰ ਜ਼ਹਿਰੀਲਾ ਬਣਾਉਂਦਾ ਹੈ। ਇਸ ਪ੍ਰਦੂਸ਼ਣ ਉਤੇ ਕਾਬੂ ਪਾਉਣ ਲਈ ਵਾਤਾਵਰਣ ਵਿਭਾਗ ਦੇ ਮੁੱਖ ਇੰਜਨੀਅਰਾਂ ਦੀ ਡਿਊਟੀ ਲਾਈ ਗਈ ਹੈ, ਜਿਸ ਤਹਿਤ ਫਲਾਇੰਗ ਸਕੂਐਡ (ਛਾਪਾਮਾਰ ਦਸਤੇ) ਕਾਇਮ ਕੀਤੇ ਗਏ ਹਨ, ਜੋ ਭੱਠਿਆਂ ਦੀ ਬਾਕਾਇਦਾ ਜਾਂਚ ਕਰਨਗੇ। ਵਾਤਾਵਰਣ ਮੰਤਰੀ ਨੇ ਭੱਠਾ ਮਾਲਕਾਂ ਨੂੰ ਕਿਹਾ ਕਿ ਉਹ ਪ੍ਰਦੂਸ਼ਣ ਉਤੇ ਕਾਬੂ ਪਾਉਣ ਲਈ ਸਰਕਾਰ ਦਾ ਸਾਥ ਦੇਣ ਅਤੇ ਅਤਿ ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਨ ਤਾਂ ਕਿ ਪੰਜਾਬ ਦੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਚੇਅਰਮੈਨ ਪ੍ਰੋ. ਸਤਵਿੰਦਰ ਸਿੰਘ ਮਰਵਾਹਾ ਨੂੰ ਕਿਹਾ ਕਿ ਜਿਹੜੇ ਭੱਠਿਆਂ ਉਤੇ ਬਾਲਣ ਵਜੋਂ ਟਾਇਰਾਂ ਜਾਂ ਹੋਰ ਘਟੀਆ ਬਾਲਣਾਂ ਦੀ ਵਰਤੋਂ ਹੁੰਦੀ ਹੈ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਮੀਟਿੰਗ ਦੌਰਾਨ ਭੱਠਾ ਮਾਲਕਾਂ ਨੇ ਭੱਠੇ ਚਲਾਉਣ ਦੀ ਮਿਆਦ ਵਿੱਚ ਤਬਦੀਲੀ ਦੀ ਮੰਗ ਕੀਤੀ, ਜਿਸ ਉਤੇ ਸ੍ਰੀ ਸੋਨੀ ਨੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਤੇ ਵਾਤਾਵਰਣ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।


