- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ “ਸਾਰਿਆਂ ਲਈ ਛੱਤ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਯਤਨਸ਼ੀਲ
ਪਟਿਆਲਾ ਜ਼ਿਲੇ ਵਿੱਚ ਉਸਾਰੇ 176 ਫਲੈਟਾਂ ਵਿੱਚੋਂ ਬੇਘਰੇ ਐਸ.ਸੀ/ਬੀ.ਸੀ. ਲਾਭਪਾਤੀਆਂ ਨੂੰ 124 ਫਲੈਟ ਅਲਾਟ ਕੀਤੇ
ਚੰਡੀਗੜ – ਸੂਬੇ ਵਿਚ “ਸਾਰਿਆਂ ਲਈ ਛੱਤ” ਦੇ ਸੁਪਨੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਕਦਮ ਉਠਾਉਂਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਬੇਘਰੇ ਐਸ.ਸੀ. / ਬੀ.ਸੀ. ਲਾਭਪਾਤਰੀਆਂ, ਜਿਨਾਂ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੋ ਘੱਟ ਹੈ, ਨੂੰ 124 ਫਲੈਟ ਅਲਾਟ ਕੀਤੇ ਗਏ ਹਨ। ਇਹ ਫਲੈਟ ਪੰਜਾਬ ਸ਼ਹਿਰੀ ਆਵਾਸ ਯੋਜਨਾ (ਪੀ.ਐਸ.ਏ.ਵਾਈ.) ਅਧੀਨ ਪਟਿਆਲਾ ਜ਼ਿਲੇ ਵਿੱਚ ਅਲਾਟ ਕੀਤੇ ਗਏ ਹਨ। ਪਟਿਆਲਾ ਦੇ ਹਾਜੀਮਾਜਰਾ ਪਿੰਡ ਵਿੱਚ 176 (ਜੀ+3) ਫਲੈਟਾਂ ਦੀ ਉਸਾਰੀ ਕੀਤੀ ਗਈ ਸੀ ਜਿਨਾਂ ਵਿੱਚੋ 124 ਫਲੈਟਾਂ ਲਈ ਡਰਾਅ ਕੱਢਿਆ ਗਿਆ ਅਤੇ ਇਹ ਫਲੈਟ ਪੰਜਾਬ ਸ਼ਹਿਰੀ ਆਵਾਸ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਨੂੰ ਅਲਾਟ ਕਰ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਬਾਕੀ ਰਹਿੰਦੇ 52 ਫਲੈਟ ਵੀ ਬਿਨਾਂ ਕਿਸੇ ਮੁਨਾਫ਼ੇ ਅਤੇ ਘਾਟੇ ਦੇ ਆਧਾਰ ’ਤੇ ਅਲਾਟ ਕੀਤੇ ਜਾਣਗੇ।ਇਹ ਪ੍ਰਾਜੈਕਟ ਸੰਗਰੂਰ-ਪਟਿਆਲਾ ਹਾਈਵੇਅ ਅਤੇ ਸਮਾਣਾ ਸੜਕ ਦੇ ਮੁੱਖ ਜੰਕਸ਼ਨ ’ਤੇ ਸਥਿਤ ਹੈ। ਉਨਾਂ ਦੱਸਅ ਕਿ ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.) ਵੱਲੋ 1.69 ਏਕੜ ਰਕਬੇ ਵਿਚ 176 (ਜੀ+3) ਰਿਹਾਇਸ਼ੀ ਫਲੈਟਾਂ ਦੀ ਉਸਾਰੀ ਕਰਵਾਈ ਗਈ, ਜਿਨਾਂ ਵਿੱਚੋਂ ਹਰੇਕ ਫੈਲਟ ਦਾ ਆਕਾਰ 25.25 ਵਰਗ ਮੀਟਰ ਹੈ। ਉਨਾਂ ਦੱਸਿਆ ਕਿ ਇਕ ਰਿਹਾਇਸ਼ੀ ਫਲੈਟ ਦੀ ਉਸਾਰੀ ਦੀ ਲਾਗਤ 4.10 ਲੱਖ ਰੁਪਏ ਹੈ ਅਤੇ ਇਨਾਂ ਫਲੈਟਾਂ ਦੀ ਉਸਾਰੀ ’ਤੇ ਤਕਰੀਬਨ 7 ਕਰੋੜ ਰੁਪਏ ਦਾ ਖ਼ਰਚ ਆਇਆ ਹੈ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਖ਼ਾਸ ਤੌਰ ’ਤੇ ਪੱਛੜੇ ਵਰਗਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਲਈ ਵਚਨਬੱਧ ਹੈ।


