- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਨਦੀਪ ਸਿੰਘ ਸੰਧੂ ਨੇ ਪਾਰਦਰਸ਼ਿਤਾ ਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਵਜੋਂ ਚੁੱਕੀ ਸਹੁੰ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਮਨਦੀਪ ਸਿੰਘ ਸੰਧੂ ਨੂੰ ਰਾਜ ਦੇ ਪਾਰਦਰਸ਼ਿਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਵਜੋਂ ਸਹੁੰ ਚੁਕਾਈ। ਪੰਜਾਬ ਦੇ ਸਾਬਕਾ ਵਧੀਕ ਮੁੱਖ ਸਕੱਤਰ ਮਨਦੀਪ ਸਿੰਘ ਸੰਧੂ ਦੀ ਇਹ ਨਿਯੁਕਤੀ ਨਾਗਰਿਕ ਸੇਵਾਵਾਂ ਹੋਰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕੀਤੀ ਗਈ ਹੈ ਜਿਸ ਨਾਲ ਪ੍ਰਸ਼ਾਸਨਿਕ ਸੁਧਾਰਾਂ ਨੂੰ ਵੀ ਹੋਰ ਬਲ ਮਿਲੇਗਾ। ਵਧੀਕ ਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਐਨ.ਐਸ. ਕਲਸੀ ਨੇ ਸਹੁੰ ਚੁੱਕਣ ਸਬੰਧੀ ਪ੍ਰਕਿਰਿਆ ਪੂਰੀ ਕੀਤੀ। ਮਨਦੀਪ ਸਿੰਘ ਸੰਧੂ ਨੂੰ ਸਹੁੰ ਚੁਕਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਮਿਸ਼ਨ ਵੱਲੋਂ ਜਨਤਕ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਨਾਗਰਿਕ ਸੇਵਾਵਾਂ ਬਿਨਾਂ ਕਿਸੇ ਅੜਿੱਕੇ ਅਤੇ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ। ਨਵਾਂ ਐਕਟ ਸੇਵਾ ਦਾ ਅਧਿਕਾਰ ਐਕਟ ਵਿਚਲੀਆਂ ਖਾਮੀਆਂ ਅਤੇ ਕਮਜ਼ੋਰੀਆਂ ਨੂੰ ਦੂਰ ਕਰਨ ਦੇ ਮਨਸ਼ੇ ਨਾਲ ਬਣਾਇਆ ਗਿਆ ਹੈ ਜਿਸ ਵਿੱਚ ਨਾਗਰਿਕ ਸੇਵਾਵਾਂ ਲਈ ਕੰਪਿਊਟਰ ’ਤੇ ਸਾਰਾ ਡਾਟਾ ਮੌਜੂਦ ਕਰਨਾ, ਸੇਵਾ ਸਬੰਧੀ ਅਰਜ਼ੀਆਂ ਦੀ ਆਨਲਾਈਨ ਰਸੀਦ ਨੂੰ ਲਾਜ਼ਮੀ ਮੁਹੱਈਆ ਕਰਾਉਣਾ ਆਦਿ ਸ਼ਾਮਲ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਐਡਵੋਕੇਟ ਜਨਰਲ ਅਤੁਲ ਨੰਦਾ, ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਸ੍ਰੀ ਸੰਧੂ ਦੇ ਪਰਿਵਾਰਕ ਮੈਂਬਰ ਵਿੱਚੋਂ ਉਨ੍ਹਾਂ ਦੀ ਪਤਨੀ ਨਵਰਾਜ ਸੰਧੂ ਜੋ ਕਿ ਹਰਿਆਣਾ ਸਰਕਾਰ ’ਚ ਵਧੀਕ ਮੁੱਖ ਸਕੱਤਰ ਹਨ, ਪੁੱਤਰੀ ਦਿਵਨੀਤ ਸੰਧੂ ਅਤੇ ਪੁੱਤਰ ਮਨਰਾਜ ਸਿੰਘ ਸੰਧੂ ਹਾਜ਼ਰ ਸਨ।


