- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਨਪ੍ਰੀਤ ਸਿੰਘ ਬਾਦਲ ਵੱਲੋਂ ਕੇਂਦਰੀ ਵਿੱਤ ਮੰਤਰੀ ਪਾਸੋਂ ਜੀ.ਐਸ.ਟੀ. ਦਾ ਬਕਾਇਆ ਛੇਤੀ ਜਾਰੀ ਕਰਨ ਦੀ ਮੰਗ
ਕੇਂਦਰੀ ਮੰਤਰੀ ਵੱਲੋਂ ਪੰਜਾਬ ਦੇ ਮਸਲੇ ਤਰਜੀਹੀ ਆਧਾਰ ‘ਤੇ ਵਿਚਾਰਨ ਦਾ ਭਰੋਸਾ
ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਕੇ ਸੂਬੇ ਦੇ ਕੇਂਦਰ ਵੱਲ ਖੜ੍ਹੇ ਜੀ.ਐਸ.ਟੀ. ਬਕਾਏ ਦਾ ਛੇਤੀ ਭੁਗਤਾਨ ਕਰਨ ਦੀ ਮੰਗ ਕੀਤੀ। ਸ੍ਰੀ ਬਾਦਲ ਨੇ ਦੱਸਿਆ ਕਿ ਪੰਜਾਬ ਦਾ ਬਣਦਾ ਹਿੱਸਾ ਜਾਰੀ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਵਿੱਚ ਦੇਰੀ ਹੋਣ ਨਾਲ ਸੂਬੇ ਦੇ ਰੋਜ਼ਮੱਰਾ ਦੇ ਕੰਮਕਾਜ ‘ਤੇ ਅਸਰ ਪੈ ਰਿਹਾ ਹੈ। ਕੇਂਦਰੀ ਵਿੱਤ ਮੰਤਰੀ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਉਪਰੋਕਤ ਮੁੱਦਿਆਂ ‘ਤੇ ਪ੍ਰਮੁੱਖਤਾ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ। ਪੰਜਾਬ ਦੇ ਵਿੱਤ ਮੰਤਰੀ ਨੇ ਕੇਂਦਰ ਸਰਕਾਰ ਕੋਲ ਲੰਬਿਤ ਪੰਜਾਬ ਦੇ ਮਸਲੇ, ਵਿਸ਼ੇਸ਼ ਤੌਰ ‘ਤੇ ਲੰਮੇ ਸਮੇਂ ਵਾਸਤੇ ਲੀਜ਼ ‘ਤੇ ਜ਼ਮੀਨ ਦੇਣ ਲਈ ਸਰਵਿਸ ਟੈਕਸ ਤੋਂ ਛੋਟ ਦੇਣ ਦਾ ਮਾਮਲਾ ਵੀ ਉਠਾਇਆ। ਉਨ੍ਹਾਂ ਨੇ ਹਾਲ ਹੀ ਵਿੱਚ ਤਿਆਰ ਕੀਤੀ ਪੰਜਾਬ ਦੀ ਨਵੀਂ ਉਦਯੋਗਿਕ ਨੀਤੀ ਦੇ ਕਈ ਪਹਿਲੂ ਵੀ ਕੇਂਦਰੀ ਮੰਤਰੀ ਨਾਲ ਸਾਂਝੇ ਕੀਤੇ। ਮਨਪ੍ਰੀਤ ਬਾਦਲ ਨੇ ਕਿਹਾ,”ਸੂਬੇ ਵਿੱਚ ਸਨਅਤੀਕਰਨ ਦੀ ਫੌਰੀ ਲੋੜ ਹੈ। ਇਸ ਲਈ ਨਵੀਂ ਉਦਯੋਗਿਕ ਨੀਤੀ ਨੂੰ ਛੇਤੀ ਅਮਲ ਵਿੱਚ ਲਿਆਉਣ ਲਈ ਕੇਂਦਰ ਦੇ ਸਹਿਯੋਗ ਅਤੇ ਮਦਦ ਦੀ ਜ਼ਰੂਰਤ ਹੈ।”


