- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਨਮੋਹਨ ਸਿੰਘ ਦੇ 86ਵੇਂ ਜਨਮਦਿਨ ਤੇ ਪੀ. ਐਮ. ਮੋਦੀ ਅਤੇ ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਨੇ ਦਿੱਤੀ ਵਧਾਈ
ਨਵੀਂ ਦਿੱਲੀ – ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅੱਜ 86 ਸਾਲ ਦੇ ਹੋ ਗਏ ਹਨ| ਮਨਮੋਹਨ ਸਿੰਘ ਦਾ ਜਨਮ ਸਾਂਝੇ ਭਾਰਤ ਦੇ ਪੰਜਾਬ ਪ੍ਰਾਂਤ ਵਿੱਚ 26 ਸਤੰਬਰ 1932 ਨੂੰ ਹੋਇਆ ਸੀ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਕਈ ਦਿੱਗਜ਼ ਨੇਤਾਵਾਂ ਨੇ ਮਨਮੋਹਨ ਸਿੰਘ ਨੂੰ ਜਨਮਦਿਨ ਤੇ ਸ਼ੁਭਕਾਮਨਾਵਾਂ ਦਿੱਤੀਆਂ| ਪੀ.ਐਮ. ਮੋਦੀ ਨੇ ਟਵੀਟ ਕਰਕੇ ਮਨਮੋਹਨ ਸਿੰਘ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ ਹੈ| ਉਹਨਾਂ ਨੂੰ ਦੇਸ਼ ਵਿੱਚ ਆਰਥਿਕ ਸੁਧਾਰਾਂ ਦਾ ਸੂਤਰਧਾਰ ਮੰਨਿਆ ਜਾਂਦਾ ਹੈ| ਮਨਮੋਹਨ ਸਿੰਘ 2004 ਤੋਂ 2014 ਤਕ ਦੇਸ਼ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੇ ਰਹੇ ਪਰ ਉਨ੍ਹਾਂ ਦੇ ਇਸ ਕਾਰਜ ਦੌਰਾਨ ਕਈ ਮੁੱਦਿਆ ਤੇ ਉਨ੍ਹਾਂ ਦੀ ਚੁੱਪੀ ਨੂੰ ਲੈ ਕੇ ਅਕਸਰ ਸਵਾਲ ਉੱਠਦੇ ਰਹੇ ਹਨ| ਹਾਲਾਂਕਿ ਲੋਕ ਉਨ੍ਹਾਂ ਦੀ ਸਾਦਗੀ ਦੇ ਖਾਸ ਤੌਰ ਤੇ ਪ੍ਰਸ਼ੰਸਕ ਰਹੇ| ਮਨਮੋਹਨ ਸਿੰਘ ਹਮੇਸ਼ਾ ਹੀ ਬੇਦਾਗ ਰਹੇ| ਸਾਲ 1991ਵਿੱਚ ਭਾਰਤ ਨੂੰ ਜਦੋਂ ਦੁਨੀਆ ਦੇ ਬਾਜ਼ਾਰ ਲਈ ਖੋਲ੍ਹਿਆ ਗਿਆ ਤਾਂ ਉਦੋਂ ਮਨਮੋਹਨ ਸਿੰਘ ਦੇਸ਼ ਦੇ ਵਿੱਤ ਮੰਤਰੀ ਸੀ| ਉਨ੍ਹਾਂ ਨੇ ਹੀ ਦੇਸ਼ ਦੀ ਆਰਥਿਕ ਕ੍ਰਾਂਤੀ ਅਤੇ ਗਲੋਬਲਾਈਜੇਸ਼ਨ ਦੀ ਸ਼ੁਰੂਆਤ ਕੀਤੀ ਸੀ| ਉਨ੍ਹਾਂ ਨੇ ਆਪਣੇ ਸ਼ਾਸਨਕਾਲ ਵਿੱਚ ਜੋ ਸਭ ਤੋਂ ਵੱਡਾ ਫੈਸਲਾ ਲਿਆ ਉਹ ਸੀ ਮਨਰੇਗਾ ਦਾ| ਮਨਰੇਗਾ ਨਾਲ ਕਈ ਗਰੀਬ ਲੋਕਾਂ ਨੂੰ ਰੁਜ਼ਗਾਰ ਮਿਲਿਆ ਸੀ|


