- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਨੀਸ਼ ਤਿਵਾੜੀ ਵੱਲੋਂ ਬੰਗਾ-ਨੈਣਾ ਦੇਵੀ ਸੜਕ ਜਲਦੀ ਬਣਾਉਣ ਬਾਰੇ ਗਡਕਰੀ ਨਾਲ ਮੁਲਾਕਾਤ
ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ਼ ਬਾਰੇ ਮੰਤਰੀ ਵੱਲੋਂ ਛੇਤੀ ਨਿਰਮਾਣ ਮੁਕੰਮਲ ਕਰਵਾਉਣ ਦਾ ਭਰੋਸਾ
ਜਲੰਧਰ – ਸੜਕੀ ਆਵਾਜਾਈ ਅਤੇ ਹਾਈਵੇਜ਼ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਬੰਗਾ-ਗੜ੍ਹਸੰਕਰ-ਸ੍ਰੀ ਆਨੰਦਪੁਰ ਸਾਹਿਬ-ਨੈਨਾ ਦੇਵੀ ਸੜਕ ਦੇ ਨਿਰਮਾਣ ਬਾਰੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ ਤਿਵਾੜੀ ਨੂੰ ਭਰੋਸਾ ਦਿੱਤਾ ਹੈ।ਸ੍ਰੀ ਮਨੀਸ ਤਿਵਾੜੀ ਨੇ ਅੱਜ ਨਵੀਂ ਦਿੱਲੀ ਵਿਖੇ ਸ਼੍ਰੀ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਸੜਕ ਦੇ ਨਿਰਮਾਣ ਨੂੰ ਛੇਤੀ ਮੁਕੰਮਲ ਕਰਨ ਦੀ ਲੋੜ ਬਾਰੇ ਦੱਸਿਆ। ਇਸ ਤੋਂ ਪਹਿਲਾਂ ਸ੍ਰੀ ਤਿਵਾੜੀ ਨੇ 3 ਜੂਨ ਨੂੰ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਕੇ ਇਸ ਸੜਕ ਨੂੰ ਜਲਦੀ ਮੁਕੰਮਲ ਕਰਨ ਦੀ ਮੰਗ ਕੀਤੀ ਸੀ।ਸ੍ਰੀ ਗਡਕਰੀ ਨੇ ਸ੍ਰੀ ਤਿਵਾੜੀ ਨੂੰ ਦੱਸਿਆ ਕਿ ਇਸ ਮਾਮਲੇ ਨੂੰ ਲੋੜੀਂਦੀ ਕਾਰਵਾਈ ਲਈ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਕੋਲ ਭੇਜਿਆ ਗਿਆ ਹੈ।ਸ੍ਰੀ ਤਿਵਾੜੀ ਨੇ ਕਿਹਾ ਕਿ ਸ੍ਰੀ ਗਡਕਰੀ ਨੇ ਇਸ ਸਾਲ 25 ਫਰਵਰੀ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ 581 ਕਰੋੜ ਦੀ ਅਨੁਮਾਨਤ ਲਾਗਤ ਵਾਲੀ ਇਸ ਸੜਕ ਦਾ ਨੀਂਹ ਪੱਥਰ ਰੱਖਿਆ ਸੀ।ਸ੍ਰੀ ਤਿਵਾੜੀ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਉਂਦਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਜਾ ਰਹੀ ਹੈ ਅਤੇ ਇਸ ਸ਼ੁੱਭ ਮੌਕੇ ਦੁਨੀਆ ਭਰ ਵਿਚੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਪੰਜਾਬ ਆਵੇਗੀ। ਇਸ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਸਿੱਖ ਧਰਮ ਦੇ ਪੰਜ ‘ਤਖਤਾਂ’ ਵਿੱਚੋਂ ਇੱਕ ਹੈ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਸਥਾਪਨਾ ਕੀਤੀ ਗਈ ਸੀ। ਇਸ ਲਈ ਵੱਡੀ ਗਿਣਤੀ ਸੰਗਤ ਦੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨਾਂ ਲਈ ਆਉਣ ਦੀ ਸੰਭਾਵਨਾ ਹੈ। ਇਸ ਵਾਸਤੇ ਇਸ ਸੜਕ ਨੂੰ ਸਮੇਂ ਸਿਰ ਪੂਰਾ ਕਰਨਾ ਬੇਹੱਦ ਅਹਿਮ ਹੈ।ਸ੍ਰੀ ਤਿਵਾੜੀ ਨੇ ਦੱਸਿਆ ਕਿ ਕੇਂਦਰੀ ਮੰਤਰੀ ਨੇ ਇਸ ਸੜਕ ਨੂੰ ਜਲਦੀ ਮੁਕੰਮਲ ਕਰਨ ਦੀ ਲੋੜ ਨੂੰ ਸਮਝਦਿਆਂ ਭਰੋਸਾ ਦਿੱਤਾ ਕਿ ਇਸ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।


