- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਮਤਾ ਬੈਨਰਜੀ ਦੇ ਛੋਟੇ ਭਰਾ ਦਾ ਕੋਰੋਨਾ ਨਾਲ ਦਿਹਾਂਤ
ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਦੇ ਛੋਟੇ ਭਰਾ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦੇ ਛੋਟੇ ਭਰਾ ਅਸੀਮ ਬੈਨਰਜੀ ਨੇ ਅੱਜ ਸਵੇਰੇ ਆਖਰੀ ਸਵੇਰੇ ਲਿਆ। ਕੋਲਕਾਤਾ ਦੇ ਮੈਡਿਕਾ ਸੁਪਰਸਪੈਸ਼ੀਲਿਟੀ ਹਸਪਤਾਲ ਦੇ ਚੇਅਰਮੈਨ ਡਾ. ਆਲੋਕ ਰਾਏ ਨੇ ਇਸ ਦੀ ਗੱਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਮਤਾ ਦੇ ਛੋਟੇ ਭਰਾ ਅਸੀਮ ਬੈਨਰਜੀ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਸਵੇਰੇ ਉਨ੍ਹਾਂ ਨੇ ਆਖਰੀ ਸਾਹ ਲਿਆ।ਅਜਿਹਾ ਦੱਸਿਆ ਜਾ ਰਿਹਾ ਹੈ ਕਿ ਮਮਤਾ ਬੈਨਰਜੀ ਦੇ ਛੋਟੇ ਭਰਾ ਅਸੀਮ ਬੈਨਰਜੀ ਪਿਛਲੇ ਇਕ ਮਹੀਨਿਆਂ ਤੋਂ ਕੋਰੋਨਾ ਨਾਲ ਪੀੜਤ ਸਨ। ਉਨ੍ਹਾਂ ਦਾ ਇਲਾਜ ਕੋਲਕਾਤਾ ਦੇ ਮੈਡਿਕਾ ਸੁਪਰਸਪੈਸ਼ੀਲਿਟੀ ਹਸਪਤਾਲ ਵਿੱਚ ਹੋ ਰਿਹਾ ਸੀ। ਅੱਜ ਸਵੇਰੇ ਅਸੀਮ ਦੀ ਸਿਹਤ ਵਿਗੜੀ ਅਤੇ ਉਨ੍ਹਾਂ ਦੀ ਮੌਤ ਹੋ ਗਈ। ਪਰਿਵਾਰਕ ਸੂਤਰਾਂ ਅਨੁਸਾਰ ਤਾਂ ਅਸੀਮ ਬੈਨਰਜੀ ਦਾ ਅੰਤਿਮ ਸੰਸਕਾਰ ਕੋਰੋਨਾ ਪ੍ਰੋਟੋਕਾਲ ਦਾ ਪਾਲਣ ਕਰਦੇ ਹੋਏ ਕੀਤਾ ਜਾਵੇਗਾ।ਜਿਕਰਯੋਗ ਹੈ ਕਿ ਦੇਸ਼ ਵਿੱਚ ਕੋਰੋਨਾ ਦਾ ਕਹਿਰ ਹਾਲੇ ਵੀ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 3.23 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ 3890 ਮਰੀਜ਼ਾਂ ਨੇ ਇਸ ਖ਼ਤਰਨਾਕ ਵਾਇਰਸ ਅੱਗੇ ਦਮ ਤੋੜ ਦਿੱਤਾ ਹੈ।


