- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਰਾਠਾ ਰਾਖਵਾਂਕਰਨ: ਫੜਨਵੀਸ ਨੇ ਅੱਜ ਸੱਦੀ ਸਰਬ ਪਾਰਟੀ ਮੀਟਿੰਗ
ਮੁੰਬਈ – ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਜਾਰੀ ਮਰਾਠਾ ਰਾਖਵਾਂਕਰਨ ਅੰਦੋਲਨ ਦੌਰਾਨ ਹੋਈਆ ਹਿੰਸਾ ਦੀਆਂ ਘਟਨਾਵਾਂ ਨੂੰ ਲੈ ਕੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਸ ਮੁੱਦੇ ’ਤੇ ਵਿਚਾਰ ਕਰਨ ਲਈ ਭਲਕੇ ਸਰਬ ਪਾਰਟੀ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਕੱਲ੍ਹ ਦੇਰ ਰਾਤ ਕੈਬਨਿਟ ਮੰਤਰੀ ਵਿਨੋਦ ਤਾਵੜੇ ਦੇ ਘਰ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ। ਇਸ ਬੈਠਕ ਵਿੱਚ ਭਾਜਪਾ ਦੇ ਮੰਤਰੀ ਚੰਦਰਕਾਂਤ ਪਾਟਿਲ, ਗਿਰੀਸ਼ ਮਹਾਜਨ, ਸੁਭਾਸ਼ ਦੇਸ਼ਮੁੱਖ ਅਤੇ ਪਾਰਟੀ ਰਾਜ ਇਕਾਈ ਦੇ ਮੁਖੀ ਰਾਵਸਾਹਬ ਦਾਨਵੇ ਸਮੇਤ ਕਈ ਹੋਰ ਨੇਤਾ ਮੌਜੂਦ ਸਨ। ਬੈਠਕ ਰਾਤ 11 ਵਜੇ ਸ਼ੁਰੂ ਹੋਈ ਜੋ ਤਿੰਨ ਘੰਟੇ ਤੱਕ ਚੱਲੀ। ਮਾਲ ਮੰਤਰੀ ਚੰਦਰਕਾਂਤ ਪਾਟਿਲ ਨੇ ਦੱਸਿਆ ਕਿ ਵਿਧਾਨ ਭਵਨ ਵਿੱਚ ਭਲਕੇ ਹੋਣ ਵਾਲੀ ਬੈਠਕ ਦੇ ਸੱਦਾ ਪੱਤਰ ਅੱਜ ਭੇਜ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਮਰਾਠਾ ਰਾਖਵਾਂਕਰਨ ਦੇ ਮੁੱਦੇ ਦਾ ਹੱਲ ਲੱਭਣ ਦੀ ਕੋਸ਼ਿਸ਼ ਕੀਤੀ ਜਾਵੇਗੀ।ਦਾਨਵੇ ਨੇ ਕਿਹਾ ਕਿ ਰਾਜ ਦੀ ਭਾਜਪਾ ਸਰਕਾਰ ਮਰਾਠਾ ਭਾਈਚਾਰੇ ਨੂੰ ਰਾਖਵਾਂਕਰਨ ਮੁਹੱਈਆ ਕਰਾਉਣ ਲਈ ਵਚਨਬਧ ਹੈ ਅਤੇ ਇਸ ਲਈ ਉਸ ਨੇ ਮਤਾ ਵੀ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਸਰਕਾਰ ਦੇ ਇਸ ਫੈਸਲੇ ’ਤੇ ਰੋਕ ਲਾ ਦਿੱਤੀ ਹੈ ਪਰ ਅਸੀਂ ਰਾਜ ਦੇ ਪਿਛੜੇ ਵਰਗ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰਾਂਗੇ ਅਤੇ ਬੇਨਤੀ ਕਰਾਂਗੇ ਕਿ ਇਸ ਮੁੱਦੇ ’ਤੇ ਜਲਦ ਫੈਸਲਾ ਫੈਸਲਾ ਲਿਆ ਜਾਵੇ।


