- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਲਿਕ ਵਲੋਂ ਅਤਿਵਾਦੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਦਾ ਭਰੋਸਾ
ਜੰਮੂ – ਜੰਮੂ ਕਸ਼ਮੀਰ ਦੇ ਗਵਰਨਰ ਸੱਤਿਆ ਪਾਲ ਮਲਿਕ ਨੇ ਅਤਿਵਾਦੀਆਂ ਨੂੰ ਹਿੰਸਾ ਦਾ ਰਾਹ ਛੱਡਣ ਦੀ ਸਲਾਹ ਦਿੱਤੀ ਹੈ ਅਤੇ ਕਿਹਾ ਕਿ ਪ੍ਰਸ਼ਾਸਨ ਉਨ੍ਹਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਉਪਰਾਲਾ ਕਰਨ ਲਈ ਤਿਆਰ ਹੈ।ਸ੍ਰੀ ਮਲਿਕ ਨੇ ਕਿਹਾ ‘‘ ਅਪਰੇਸ਼ਨ ਆਲ ਆਊਟ ਵਰਗੀ ਕੋਈ ਗੱਲ ਨਹੀਂ ਹੈ ਅਤੇ ਕੁਝ ਲੋਕ ਇਸ ਨੂੰ ਗ਼ਲਤ ਢੰਗ ਨਾਲ ਵਰਤ ਰਹੇ ਹਨ। ਅਸੀਂ ਚਾਹੁੰਦੇ ਹਾਂ ਕਿ ਇਹ ਬੱਚੇ (ਅਤਿਵਾਦੀ) ਵਾਪਸ ਆਉਣ ਅਤੇ ਅਸੀਂ ਉਨ੍ਹਾਂ ਲਈ ਜੋ ਕੁਝ ਵੀ ਕਰਨਾ ਜ਼ਰੂਰੀ ਹੈ, ਕਰਨ ਲਈ ਤਿਆਰ ਹਾਂ।’’ ਉਨ੍ਹਾਂ ਕਿਹਾ ‘‘ਜਦੋਂ ਕੋਈ ਦਹਿਸ਼ਤਗਰਦ ਗੋਲੀ ਚਲਾਉਂਦਾ ਜਾਂ ਹਥਗੋਲਾ ਸੁੱਟਦਾ ਹੈ ਤਾਂ ਇੱਦਾਂ ਨਹੀਂ ਹੋ ਸਕਦਾ ਕਿ ਤੁਸੀਂ ਗੋਲੀ ਚਲਾਓ ਤੇ ਅਸੀਂ ਤੁਹਾਨੂੰ ਗੁਲਦਸਤੇ ਦੇਈਏ। ਉਨ੍ਹਾਂ ਨੂੰ ਇਹ ਰਾਹ ਛੱਡਣਾ ਪਵੇਗਾ ਕਿਉਂਕਿ ਇਸ ਨਾਲ ਕੁਝ ਹਾਸਲ ਨਹੀਂ ਹੋਵੇਗਾ। ‘ਅਪਰੇਸ਼ਨ ਆਲ ਆਊਟ’ ਵਰਗੀ ਕੋਈ ਗੱਲ ਨਹੀਂ ਹੈ।’’ ਨੈਸ਼ਨਲ ਕਾਨਫਰੰਸ ਦੇ ਚੇਅਰਮੈਨ ਫਾਰੂਕ ਅਬਦੁੱਲਾ ਵਲੋਂ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਦੀ ਸੂਰਤ ਵਿਚ ਰਾਜ ਵਿਚ ਹਤਿਆਵਾਂ ਦੀ ਜਾਂਚ ਲਈ ਸਚਾਈ ਤੇ ਸੁਲ੍ਹਾ ਕਮਿਸ਼ਨ ਬਣਾਉਣ ਦੇ ਬਿਆਨ ’ਤੇ ਸ੍ਰੀ ਮਲਿਕ ਨੇ ਕਿਹਾ ‘‘ ਇਹ ਸਾਰੇ ਸਿਆਸੀ ਲੋਕ ਹਨ ਅਤੇ ਉਨ੍ਹਾਂ ਦੀਆਂ ਸਿਆਸੀ ਮਜਬੂਰੀਆਂ ਹਨ। ਵੋਟਾਂ ਲਈ ਲੋਕ ਇਸ ਮੁਲਕ ਵਿਚ ਬਹੁਤ ਸਾਰੀਆਂ ਗੱਲਾਂ ਕਰਦੇ ਹਨ।


