- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਲੂਕਾ ਵੱਲੋਂ ਅਧਿਆਪਕਾਂ ’ਤੇ ਹਮਲੇ ਦੀ ਸਖਤ ਸ਼ਬਦਾਂ ’ਚ ਨਿੰਦਾ
ਫੂਲ ਟਾਊਨ – ਕੈਪਟਨ ਦੇ ਸ਼ਹਿਰ ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੀਆਂ ਅਧਿਆਪਕ ਜਥੇਬੰਦੀਆਂ ਤੇ ਕੀਤੇ ਗਏ ਸਰਕਾਰੀ ਹਮਲੇ ਦੀ ਸਾਬਕਾ ਕੈਬਨਿਟ ਮੰਤਰੀ ਅਤੇ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਸਖਤ ਸਬਦਾਂ ਵਿੱਚ ਨਿੰਦਾ ਕੀਤੀ।ਉਨਾਂ ਨੇ ਕੈਪਟਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇਕਰ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ਗੱਲ ਸੁਣ ਲੈਦੇਂ ਤਾਂ ਪੁਲਸ ਅਤੇ ਅਧਿਆਪਕਾਂ ਵਿਚਕਾਰ ਮੰਦਭਾਗਾ ਟਕਰਾਅ ਨਾ ਹੁੰਦਾ। ਪਾਣੀ ਦੀਆਂ ਬੁਛਾੜਾਂ ਅਤੇ ਡਾਗਾਂ ਨਾਲ ਅਧਿਆਪਕਾਂ ਨੂੰ ਜਖਮੀ ਕੀਤਾ ਗਿਆ ਅਤੇ ਪਾਣੀ ਦੀਆਂ ਤੋਪਾਂ ਨਾਲ ਅਧਿਆਪਕਾਂ ਦੀ ਅਵਾਜ ਨੂੰ ਦਬਾਉਣ ਦੀ ਕੋਸਿਸ਼ ਕੀਤੀ ਗਈ ਜੋ ਇੱਕ ਬਹਤ ਮੰਦ ਭਾਗੀ ਗੱਲ ਹੈ। ਕੈਪਟਨ ਸਰਕਾਰ ਦੇ ਘਰ-ਘਰ ਨੌਕਰੀ ਦੇ ਵਾਅਦੇ ਕਿੱਥੇ ਖੰਭ ਲਾ ਕ ਉਡੇ ਗਏ।


