- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਨੂੰ ਸੁਪਰੀਮ ਕੋਰਟ ਦਾ ਨੋਟਿਸ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਚੋਣ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਤੇ ਸੁਣਵਾਈ ਕਰਦੇ ਹੋਏ ਅੱਜ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ| ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਫੜਨਵੀਸ ਨੇ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਹਲਫਨਾਮੇ ਵਿੱਚ ਉਨ੍ਹਾਂ ਦੇ ਖਿਲਾਫ ਪੈਂਡਿੰਗ ਅਪਰਾਧਕ ਮਾਮਲਿਆਂ ਦਾ ਖੁਲਾਸਾ ਨਹੀਂ ਕੀਤਾ ਸੀ| ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਐਸ.ਕੇ. ਕੌਲ ਅਤੇ ਜਸਟਿਸ ਕੇ. ਐਮ. ਜੋਸੇਫ ਨੇ ਬੰਬਈ ਹਾਈ ਕੋਰਟ ਦੇ ਆਦੇਸ਼ ਦੇ ਖਿਲਾਫ ਦਾਇਰ ਪਟੀਸ਼ਨ ਤੇ ਫੜਨਵੀਸ ਤੋਂ ਜਵਾਬ ਮੰਗਿਆ ਹੈ| ਬੰਬਈ ਹਾਈ ਕੋਰਟ ਨੇ ਉਪਰੋਕਤ ਆਧਾਰ ਤੇ ਫੜਨਵੀਸ ਦਾ ਚੋਣ ਰੱਦ ਕਰਨ ਦੀ ਸਤੀਸ਼ ਨਾਮੀ ਵਿਅਕਤੀ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ| ਸੁਪਰੀਮ ਕੋਰਟ ਹਾਈ ਕੋਰਟ ਦੇ ਆਦੇਸ਼ ਦੇ ਖਿਲਾਫ ਪਟੀਸ਼ਨ ਤੇ ਸੁਣਵਾਈ ਕਰ ਰਿਹਾ ਹੈ|


