- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਹਾਰਾਸ਼ਟਰ ਸਰਕਾਰ ਦੇ ਮਾਮਲੇ ‘ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ ਸੰਭਵ
ਨਵੀਂ ਦਿੱਲੀ – ਮਹਾਰਾਸ਼ਟਰ ਦੇ ਸਿਆਸੀ ਸੰਕਟ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਇੱਕ ਹੋਰ ਦਿਨ ਲਈ ਟਲ ਗਿਆ। ਹੁਣ ਇਹ ਫ਼ੈਸਲਾ ਭਲਕੇ ਮੰਗਲਵਾਰ ਨੂੰ ਆਵੇਗਾ। ਇਸ ਤੋਂ ਪਹਿਲਾਂ ਮਹਾਰਾਸ਼ਟਰ ਦੇ ਸਿਆਸੀ ਸੰਕਟ ਬਾਰੇ ਸੁਪਰੀਮ ਕੋਰਟ ਵੱਲੋਂ ਅੱਜ ਸਵੇਰੇ 10:30 ਵਜੇ ਸੁਣਵਾਈ ਸ਼ੁਰੂ ਹੋਈ। ਅਦਾਲਤ ਵਿੱਚ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦਾ ਹੁਕਮ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਅਜੀਤ ਪਵਾਰ ਦੀ ਚਿੱਠੀ ਵਿੱਚ ਐਨ.ਸੀ.ਪੀ. ਦੇ 54 ਵਿਧਾਇਕਾਂ ਦੇ ਹਸਤਾਖਰ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸ਼ਿਵ ਸੈਨਾ–ਰਾਸ਼ਟਰਵਾਦੀ ਕਾਂਗਰਸ ਪਾਰਟੀ–ਕਾਂਗਰਸ ਦੀ ਇਸ ਬੇਨਤੀ ਉੱਤੇ ਵਿਚਾਰ ਨਹੀਂ ਕਰ ਰਹੀ ਕਿ ਉਨ੍ਹਾਂ ਨੂੰ ਮਹਾਰਾਸ਼ਟਰ ‘ਚ ਸਰਕਾਰ ਬਣਾਉਣ ਲਈ ਸੱਦਿਆ ਜਾਵੇ। ਸੁਪਰੀਮ ਕੋਰਟ ਦਾ ਇਸ ਮਾਮਲੇ ‘ਤੇ ਫ਼ੈਸਲਾ ਮਹਾਰਾਸ਼ਟਰ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਭਵਿੱਖ ਵੀ ਤੈਅ ਕਰੇਗਾ।


