- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਹਿਲਾ ਹਾਕੀ ਕੋਰੀਆ ਨੇ ਭਾਰਤ ਤੋਂ ਤੀਜਾ ਮੈਚ ਜਿੱਤਿਆ
ਭਾਰਤੀ ਮਹਿਲਾ ਹਾਕੀ ਟੀਮ ਨੂੰ ਅੱਜ ਇੱਥੇ ਤੀਜੇ ਅਤੇ ਆਖ਼ਰੀ ਮੈਚ ਵਿੱਚ ਮੇਜ਼ਬਾਨ ਦੱਖਣੀ ਕੋਰੀਆ ਤੋਂ 0-4 ਨਾਲ ਹਾਰ ਝੱਲਣੀ ਪਈ। ਹਾਲਾਂਕਿ ਭਾਰਤੀ ਟੀਮ ਪਹਿਲਾਂ ਹੀ ਲੜੀ ਆਪਣੇ ਨਾਮ ਕਰ ਚੁੱਕੀ ਹੈ। ਭਾਰਤ ਨੇ ਇਸ ਤੋਂ ਪਹਿਲਾਂ ਦੋ ਮੈਚਾਂ ਵਿੱਚ ਕੋਰੀਆ ’ਤੇ ਲਗਾਤਾਰ 2-1 ਦੇ ਫ਼ਰਕ ਨਾਲ ਜਿੱਤ ਹਾਸਲ ਕਰਕੇ ਲੜੀ ਜਿੱਤ ਲਈ ਸੀ।ਮੇਜ਼ਬਾਨ ਟੀਮ ਨੇ ਸਰਕਲ ਵਿੱਚ ਕਾਫ਼ੀ ਸਫ਼ਲ ਹਮਲੇ ਕੀਤੇ, ਜਿਸ ਕਾਰਨ ਸ਼ੁਰੂ ਤੋਂ ਹੀ ਭਾਰਤੀ ਡਿਫੈਂਸ ਕਾਫ਼ੀ ਦਬਾਅ ਵਿੱਚ ਆ ਗਿਆ। ਮੇਜ਼ਬਾਨ ਖਿਡਾਰਨਾਂ ਨੇ ਪੰਜ ਪੈਨਲਟੀ ਕਾਰਨਰ ਬਣਾਏ ਅਤੇ 29ਵੇਂ ਮਿੰਟ ਵਿੱਚ ਇੱਕ ਨੂੰ ਗੋਲ ਵਿੱਚ ਬਦਲ ਦਿੱਤਾ। ਜਾਂਗ ਹੀਸਨ ਨੇ ਇਹ ਗੋਲ ਕਰਕੇ ਟੀਮ ਲਈ ਸ਼ੁਰੂਆਤ ਕੀਤੀ। ਕਿਮ ਹਿਊਜੀ ਅਤੇ ਕਾਂਗ ਜਿਨਾ ਨੇ 41ਵੇਂ ਮਿੰਟ ਵਿੱਚ ਲਗਾਤਾਰ ਗੋਲ ਕੀਤੇ। ਤਿੰਨ ਗੋਲ ਗੁਆਉਣ ਮਗਰੋਂ ਭਾਰਤ ਦਾ ਮਨੋਬਲ ਡਿੱਗ ਗਿਆ ਸੀ। ਲੀ ਯੂਰੀ ਨੇ 53ਵੇਂ ਮਿੰਟ ਵਿੱਚ ਚੌਥਾ ਗੋਲ ਦਾਗ਼ਿਆ।


