- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਹਿੰਦਰ ਸਿੰਘ ਕੇਪੀ ਨੇ ਕੈਬਨਿਟ ਮੰਤਰੀ ਚੰਨੀ ਅਤੇ ਅਰੁਨਾ ਚੌਧਰੀ ਦੀ ਹਾਜ਼ਰੀ ‘ਚ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਚੰਡੀਗੜ – ਸੀਨੀਅਰ ਕਾਂਗਰਸੀ ਆਗੂ ਸ੍ਰੀ ਮਹਿੰਦਰ ਸਿੰਘ ਕੇਪੀ ਨੇ ਅੱਜ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ , ਪ੍ਰਗਟ ਸਿੰਘ ਵਿਧਾਇਕ, ਅਵਤਾਰ ਸਿੰਘ ਜੂਨੀਅਰ ਵਿਧਾਇਕ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ ਰਾਜ ਵੇਰਕਾ ਦੀ ਹਾਜ਼ਰੀ ਵਿਚ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ ਸੀ੍ਰ ਕੇ.ਪੀ, ਦੁਆਬਾ ਦੇ ਸੀਨੀਅਰ ਕਾਂਗਰਸੀ ਆਗੂ , ਪੰਜਾਬ ਦੇ ਸਾਬਕਾ ਮੰਤਰੀ, ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਦੇ ਅਹੁਹਦਿਆਂ ‘ਤੇ ਰਹਿ ਚੁੱਕੇ ਹਨ। ਉਸ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ। ਇਸ ਨਿਯੁਕਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਸ੍ਰੀ ਕੇਪੀ ਨੇ ਕਿਹਾ ਕਿ ਉਹ ਤਕਨੀਕੀ ਸਿੱਖਿਆ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨਾਲ ਮਿਲਕੇ ਵਿਭਾਗ ਅਤੇ ਬੋਰਡ ਵਲੋਂ ਨੌਜਵਾਨਾਂ ਨੂੰ ਕਿੱਤਾਮੁਖੀ ਤੇ ਹੁਨਰਭਰਪੂਰ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਲਏ ਗਏ ਸਾਰੇ ਫੈਸਲਿਆਂ ਨੂੰ ਲਾਗੂ ਕਰਨ ਦੀ ਸੁਹਿਰਦਤਾ ਨਾਲ ਕੋਸ਼ਿਸ਼ ਕਰਨਗੇ ਤਾਂ ਜੋ ਰਾਜ ਦੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਯੋਗ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚੰਨੀ ਵੱਲੋਂ ਵਿਦਿਆਰਥੀਆਂ ਨੂੰ ਸਮਾਂਬੱਧ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਪਾਰਦਰਸ਼ਤਾ ਲਿਆਉਣ ਸਬੰਧੀ ਬੋਰਡ ਵਲੋਂ ਚੁੱਕੇ ਗਏ ਕਦਮਾਂ ਨੂੰ ਲਾਗੂ ਕਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਪਤਵੰਤਿਆਂ ਤੋਂ ਇਲਾਵਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਤਕਨੀਕੀ ਸਿੱਖਿਆ ਬੋਰਡ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜੀਵ ਗੁਪਤਾ ਸਕੱਤਰ, ਮੈਂਬਰ (ਪੀ.ਆਈ.ਆਰ.ਏ.) ਇੰਜ. ਮਨਮੋਹਨ ਸਿੰਘ ਅਤੇ ਮਹਿੰਦਰ ਸਿੰਘ ਕੇ.ਪੀ. ਦੇ ਪਰਿਵਾਰਕ ਮੈਂਬਰ ਮੌਜੂਦ ਸਨ।


