- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਾਇਆਵਤੀ ਨੇ ਅੰਮ੍ਰਿਤਸਰ ਰੇਲ ਹਾਦਸੇ ‘ਤੇ ਪ੍ਰਗਟਾਇਆ ਦੁੱਖ, ਕਿਹਾ- ਦੋਸ਼ੀਆਂ ਨੂੰ ਮਿਲੇ ਸਖਤ ਸਜ਼ਾ
ਨਵੀਂ ਦਿੱਲੀ – ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਪੰਜਾਬ ਦੇ ਅੰਮ੍ਰਿਤਸਰ ਵਿਚ ਦੁਸਹਿਰਾ ਪ੍ਰੋਗਰਾਮ ਦੌਰਾਨ ਵਾਪਰੇ ਦਰਦਨਾਕ ਰੇਲ ਹਾਦਸੇ ‘ਚ ਮਾਰੇ ਗਏ 61 ਲੋਕਾਂ ਦੀ ਮੌਤ ‘ਤੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ। ਮਾਇਆਵਤੀ ਨੇ ਇਸ ਘਟਨਾ ਨੂੰ ਗੰਭੀਰ ਲਾਪ੍ਰਵਾਹੀ ਦਾ ਨਤੀਜਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰ ਕੇ ਲਾਪ੍ਰਵਾਹੀ ਲਈ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਮਾਇਆਵਤੀ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਰੇਲਵੇ ਅਤੇ ਪੰਜਾਬ ਸਰਕਾਰ ਸਹੀ ਮੁਆਵਜ਼ਾ ਦੇਵੇ। ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਬਿਨਾਂ ਆਗਿਆ ਦੇ ਇਸ ਤਰ੍ਹਾਂ ਦੇ ਪ੍ਰੋਗਰਾਮਾਂ ‘ਤੇ ਸਖਤੀ ਨਾਲ ਰੋਕ ਲਾਈ ਜਾਣੀ ਚਾਹੀਦੀ ਹੈ, ਤਾਂ ਕਿ ਭਵਿੱਖ ਵਿਚ ਅਜਿਹੀਆਂ ਦਰਦਨਾਕ ਘਟਨਾਵਾਂ ਨਾ ਵਾਪਰਣ। ਅੰਮ੍ਰਿਤਸਰ ਦੀ ਘਟਨਾ ਨੇ ਦੇਸ਼ ਦਾ ਮਾਹੌਲ ਦੁੱਖ ਤੇ ਦਰਦ ਵਿਚ ਬਦਲ ਦਿੱਤਾ ਹੈ।


