ਮਾਓਵਾਦੀ ਇਲਾਕਿਆਂ ’ਚੋਂ ਸੁਰੱਖਿਆ ਬਲਾਂ ਨੂੰ ਨਹੀਂ ਹਟਾਵਾਂਗੇ: ਬਘੇਲ

ਰਾਏਪੁਰ – ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਭੁਪੇਸ਼ ਬਘੇਲ (57) ਨੇ ਕਿਹਾ ਕਿ ਮਾਓਵਾਦੀਆਂ ਦੇ ਟਾਕਰੇ ਦਾ ਜਵਾਬ ਗੋਲੀ ਨਹੀਂ ਹੈ। ਉਨ੍ਹਾਂ ਹਿੰਸਾ ਪ੍ਰਭਾਵਤ ਲੋਕਾਂ, ਆਦਿਵਾਸੀਆਂ ਅਤੇ ਹੋਰ ਧਿਰਾਂ ਨਾਲ ਗੱਲਬਾਤ ਦਾ ਪੱਖ ਪੂਰਦਿਆਂ ਕਿਹਾ ਕਿ ਸੂਬੇ ਦੇ ਮਾਓਵਾਦੀ ਪ੍ਰਭਾਵਿਤ ਇਲਾਕਿਆਂ ’ਚੋਂ ਸੁਰੱਖਿਆ ਬਲਾਂ ਦੀ ਵਾਪਸੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖੇਤੀ ਕਰਜ਼ੇ ਮੁਆਫ਼ ਕਰਨ ਅਤੇ ਸ਼ਰਾਬ ’ਤੇ ਪਾਬੰਦੀ ਸਮੇਤ ਚੋਣਾਂ ਦੌਰਾਨ ਕੀਤੇ ਗਏ ਹੋਰ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਕਾਂਗਰਸ ਆਗੂ ਨੇ ਹਫ਼ਤਾ ਕੁ ਪਹਿਲਾਂ ਮੁੱਖ ਮੰਤਰੀ ਵਜੋਂ ਅਹੁਦਾ ਸਾਂਭਿਆ ਹੈ। ਖ਼ਬਰ ਏਜੰਸੀ ਨਾਲ ਇੰਟਰਵਿਊ ਦੌਰਾਨ ਸ੍ਰੀ ਬਘੇਲ ਨੇ ਕਿਹਾ,‘‘ਮਾਓਵਾਦ ਦਾ ਮੁੱਦਾ ਬੰਦੂਕਾਂ ਨਾਲ ਹੱਲ ਨਹੀਂ ਕੀਤਾ ਜਾ ਸਕਦਾ ਹੈ। ਪਿਛਲੀ ਭਾਜਪਾ ਸਰਕਾਰ ਵੱਲੋਂ ਸਮੱਸਿਆ ਨੂੰ ਬੰਦੂਕ ਦੀ ਵਰਤੋਂ ਨਾਲ ਹੱਲ ਕਰਨ ਦੀਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਮਾਓਵਾਦੀਆਂ ਦਾ ਵਿਸਥਾਰ ਤਿੰਨ ਜ਼ਿਲ੍ਹਿਆਂ ਤੋਂ ਵੱਧ ਕੇ 15 ਜ਼ਿਲ੍ਹਿਆਂ ’ਚ ਹੋ ਗਿਆ।

VIA PUNJAB