- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਾਨੋਚਾਹਲ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 10 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਲੌਂਗੋਵਾਲ ਵੱਲੋਂ ਦੁਖ ਪ੍ਰਗਟ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਰਨ ਤਾਰਨ ਜ਼ਿਲ੍ਹੇ ’ਚ ਪੈਂਦੇ ਪਿੰਡ ਮਾਨੋਚਾਹਲ ਦੇ ਇੱਕ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 10 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਗਰਮੀ ਦੇ ਮੋਸਮ ਵਿਚ ਅਜਿਹੀਆਂ ਘਟਨਾਵਾਂ ਵਾਪਰਨ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਹਨ, ਜਿਨ੍ਹਾਂ ਦੀ ਰੋਕ ਲਈ ਸਥਾਨਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਉਪਕਰਨਾਂ ਨੂੰ ਲਗਾਤਾਰ ਚੱਲਦੇ ਰੱਖਣਾ ਠੀਕ ਨਹੀਂ ਹੈ। ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣੀ ਕੇਵਲ ਅਣਗਹਿਲੀ ਦਾ ਹਿੱਸਾ ਹੈ ਅਤੇ ਜੇਕਰ ਪ੍ਰਬੰਧਕੀ ਸੂਝ-ਬੂਝ ਦਿਖਾਈ ਜਾਵੇ ਤਾਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਰੁਕ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਿਜਲੀ ਉਪਕਰਨ ਲੋੜ ਅਨੁਸਾਰ ਚਲਾਉਣ ਦੀਆਂ ਅਪੀਲਾਂ ਦੇ ਬਾਵਜੂਦ ਵੀ ਪ੍ਰਬੰਧਕੀ ਅਣਗਹਿਲੀ ਚਿੰਤਾ ਦਾ ਵਿਸ਼ਾ ਹੈ। ਭਾਈ ਲੌਂਗੋਵਾਲ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਅਜਿਹੀਆਂ ਘਟਨਾਵਾਂ ਰੋਕਣ ਲਈ ਸਹਿਯੋਗ ਦੇਣ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਕਪੂਰਥਲਾ ਦੇ ਪਿੰਡ ਹਮੀਰਾ ਦੇ ਗੁਰਦੁਆਰਾ ਸਾਹਿਬ ’ਚ ਕੁਝ ਲੋਕਾਂ ਵੱਲੋਂ ਕੀਤੀ ਗਈ ਹੁਲੜਬਾਜ਼ੀ ਦਾ ਵੀ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸਾਹਿਬ ਦੀ ਮਰਯਾਦਾ ਭੰਗ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਪਾਸੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਗ੍ਰੰਥੀ ਸਿੰਘ ਦੀ ਕੁਟਮਾਰ ਕਰਨ ਵਾਲੇ ਲੋਕਾਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।


