- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਾਰਕਫੈਡ ਬਜ਼ਾਰ ਚ ਮਾਹਾ ਫੈਡ ਦੇ ਉਤਪਾਦਾਂ ਦੀ ਵਿਕਰੀ ਸ਼ੁਰੂ
ਪੁਣੇ ਤੇ ਨਾਗਪੁਰ ਵਿਖੇ ਇਸੇ ਮਹੀਨੇ ਸ਼ੁਰੂ ਹੋਵੇਹੀ ਮਾਰਕਫੈਡ ਦੇ ਉਤਪਾਦਾਂ ਦੀ ਵਿਕਰੀ: ਸੁਖਜਿੰਦਰ ਸਿੰਘ ਰੰਧਾਵਾ
ਚੰਡੀਗੜ – ਮਹਾਂਰਾਸ਼ਟਰ ਦੇ ਸਹਿਕਾਰਤਾ ਤੇ ਟੈਕਸਟਾਈਲ ਮੰਤਰੀ ਸ੍ਰੀ ਸੁਭਾਸ਼ਜੀ ਦੇਸ਼ਮੁੱਖ ਤੇ ਪੰਜਾਬ ਦੇ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਇੱਥੇ ਸੈਕਟਰ 22 ਸਥਿਤ ਮਾਰਕਫੈਡ ਬਜ਼ਾਰ ਵਿਖੇ ਮਹਾ ਫੈਡ (ਮਹਾਂਰਾਸ਼ਟਰ) ਦੇ ਉਤਪਾਦਾਂ ਦੀ ਵਿਕਰੀ ਲਈ ਬਣਾਏ ਕੇਂਦਰ ਦਾ ਉਦਘਾਟਨ ਕੀਤਾ ਗਿਆ।
65ਵੇਂ ਸਰਵ ਭਾਰਤੀ ਸਹਿਕਾਰਤਾ ਸਪਤਾਹ ਦੇ ਉਦਘਾਟਨ ਲਈ ਪੰਜਾਬ ਦੇ ਸਹਿਕਾਰਤਾ ਮੰਤਰੀ ਦੇ ਸੱਦੇ ਉਤੇ ਉਚੇਚੇ ਤੌਰ ‘ਤੇ ਆਏ ਸ੍ਰੀ ਦੇਸ਼ਮੁੱਖ ਨੇ ਕਿਹਾ ਕਿ ਪੰਜਾਬ ਤੇ ਮਹਾਂਰਾਸ਼ਟਰ ਦੋਵੇਂ ਸੂਬੇ ਕਿਸਾਨੀ ਪ੍ਰਧਾਨ ਵਾਲੇ ਹਨ ਜਿੱਥੇ ਸਹਿਕਾਰਤਾ ਖੇਤਰ ਦਾ ਬਹੁਤ ਵੱਡਾ ਰੋਲ ਹੈ। ਉਨਾਂ ਕਿਹਾ ਕਿ ਦੋਵੇਂ ਸੂਬਿਆਂ ਦੇ ਸਹਿਕਾਰਤਾ ਖੇਤਰ ਦਾ ਆਪਸੀ ਸਹਿਯੋਗ ਕਿਸਾਨਾਂ ਤੇ ਕਿਸਾਨੀ ਦੇ ਭਲੇ ਲਈ ਅਹਿਮ ਯੋਗਦਾਨ ਪਾਵੇਗਾ। ਉਨਾਂ ਕਿਹਾ ਕਿ ਸ ਰੰਧਾਵਾ ਦੀ ਅਗਵਾਈ ਵਿੱਚ ਮਾਰਕਫੈਡ ਦੇ ਉਚ ਪੱਧਰੀ ਵਫਦ ਵੱਲੋਂ ਜੁਲਾਈ ਮਹੀਨੇ ਮੁੰਬਈ ਦੌਰਾ ਕੀਤਾ ਗਿਆ ਸੀ ਜਿਸ ਦੌਰਾਨ ਫੈਸਲਾ ਕੀਤਾ ਗਿਆ ਸੀ ਕਿ ਮਾਰਕਫੈਡ ਤੇ ਮਹਾ ਫੈਡ ਦੇ ਉਤਪਾਦ ਇਕ-ਦੂਜੇ ਸੂਬਿਆਂ ਦੇ ਵਿਕਰੀ ਕੇਂਦਰਾਂ ਉਤੇ ਵੇਚੇ ਜਾਇਆ ਕਰਨਗੇ। ਸ ਰੰਧਾਵਾ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਹਿਕਾਰਤਾ ਖੇਤਰ ਵਿੱਚ ਮੋਹਰੀ ਸੂਬੇ ਮਹਾਂਰਾਸ਼ਟਰ ਨੲਲ ਪੰਜਾਬ ਨਾਲ ਮਿਲ ਕੇ ਕੰਮ ਕਰ ਰਿਹਾ ਹੈ।ਉਨਾਂ ਮਹਾਂਰਾਸ਼ਟਰ ਦੇ ਆਪਣੇ ਹਮਰੁਤਬਾ ਦਾ ਪੰਜਾਬ ਆਉਣ ਲਈ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ ਜਿਨਾਂ ਉਨਾਂ ਦਾ ਸੱਦਾ ਸਵਿਕਾਰ ਕਰ ਕੇ ਪੰਜਾਬ ਦਾ ਮਾਣ ਵਧਾਇਆ ਹੈ।ਉਨਾਂ ਅੱਗੇ ਦੱਸਿਆ ਕਿ ਇਸ ਮਹੀਨੇ ਦੇ ਅੰਤ ਤੱਕ ਪੁਣੇ ਤੇ ਨਾਗਪੁਰ ਵਿਖੇ ਮਾਰਕਫੈਡ ਦੇ ਉਤਪਾਦਾਂ ਦੇ ਵਿਕਰੀ ਕੇਂਦਰਾਂ ਦੀ ਸ਼ੁਰੂਆਤ ਹੋ ਜਾਵੇਗੀ।ਉਨਾਂ ਕਿਹਾ ਕਿ ਮਾਰਕਫੈਡ ਦੇ ਖਾਣ ਵਾਲੇ ਉਤਪਾਦਾਂ ਦੀ ਪੰਜਾਬ ਤੋਂ ਬਾਹਰ ਵੱਡੀ ਮੰਗ ਹੈ ਜਿਸ ਨਾਲ ਹੁਣ ਇਹ ਮੰਗ ਪੂਰੀ ਹੋ ਜਾਇਆ ਕਰੇਗੀ। ਇਸ ਮੌਕੇ ਦੋਵੇਂ ਮੰਤਰੀਆਂ ਵੱਲੋਂ ਮਾਰਕਫੈਡ ਬਜ਼ਾਰ ਦਾ ਦੌਰਾ ਕੀਤਾ ਗਿਆ ਇਸ ਮੌਕੇ ਮਹਾਂਰਾਸ਼ਟਰ ਤੋਂ ਸਹਿਕਾਰਤਾ ਮੰਤਰੀ ਨਾਲੇ ਆਏ ਸ਼ਾਗਲੀ ਦੇ ਸੰਸਦ ਮੈਂਬਰ ਸ੍ਰੀ ਸੰਜੇ ਕਾਕਾ ਪਾਟਿਲ, ਮੰਤਰੀ ਦੇ ਵਿਸ਼ੇਸ਼ ਕਾਰਜ ਅਫਸਰ ਡਾ ਰਾਜਾਰਾਮ ਦਿਘੇ ਤੇ ਐਮ.ਸੀ.ਡੀ.ਸੀ. ਸ੍ਰੀ ਮਿਲਿੰਦ ਆਕਰੇ, ਮਾਰਕਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਵਰੁਣ ਰੂਜ਼ਮ ਤੇ ਡਿਪਟੀ ਚੀਫ ਮੈਨੇਜਰ ਸ੍ਰੀ ਸੰਜੀਵ ਮਾਣਕਤਾਲਾ ਵੀ ਹਾਜ਼ਰ ਸਨ।


