- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਾਰਕ ਐਸਪਰ ਨਵੇਂ ਅਮਰੀਕੀ ਰੱਖਿਆ ਮੰਤਰੀ ਨਾਮਜ਼ਦ
ਵਾਸ਼ਿੰਗਟਨ – ਅਮਰੀਕਾ ਦੇ ਸਾਬਕਾ ਕਾਰਜਕਾਰੀ ਰੱਖਿਆ ਮੰਤਰੀ ਮਾਰਕ ਐਸਪਰ ਨੂੰ ਰਸਮੀ ਤੌਰ ਤੇ ਨਵੇਂ ਰੱਖਿਆ ਮੰਤਰੀ ਦੇ ਰੂਪ ਵਿਚ ਨਾਮਜ਼ਦ ਕੀਤਾ ਗਿਆ ਹੈ| ਅਮਰੀਕੀ ਰਾਸ਼ਟਰਪਤੀ ਦਫਤਰ ਵ੍ਹਾਈਟ ਹਾਊਸ ਮੁਤਾਬਕ ਐਸਪਰ ਨੂੰ ਨਵੇਂ ਰੱਖਿਆ ਮੰਤਰੀ ਦੇ ਤੌਰ ਤੇ ਨਾਮਜ਼ਦ ਕੀਤੇ ਜਾਣ ਸਬੰਧੀ ਚਿੱਠੀ ਸੈਨੇਟ ਨੂੰ ਭੇਜੀ ਗਈ| ਐਸਪਰ ਨੂੰ ਵੀਰਵਾਰ ਤੱਕ ਸੈਨੇਟ ਵਿਚ ਉਨ੍ਹਾਂ ਦੇ ਨਾਮ ਦੀ ਪੁਸ਼ਟੀ ਹੋ ਜਾਣ ਤੋਂ ਬਾਅਦ ਰੱਖਿਆ ਮੰਤਰੀ ਦਾ ਚਾਰਜ ਮਿਲ ਸਕੇਗਾ| ਐਸਪਰ ਦੇ ਨਾਮ ਦੀ ਪੁਸ਼ਟੀ ਹੋ ਜਾਣ ਤੱਕ ਜਲ ਸੈਨਾ ਮੰਤਰੀ ਰਿਚਰਡ ਸਪੈਂਸਰ ਉਨ੍ਹਾਂ ਦੀ ਜਗ੍ਹਾ ਕੰਮ ਕਰਨਗੇ| ਦਸੰਬਰ ਵਿਚ ਸਾਬਕਾ ਰੱਖਿਆ ਮੰਤਰੀ ਜੇਮਜ਼ ਮੈਟਿਸ ਦੇ ਅਸਤੀਫੇ ਦੇ ਬਾਅਦ ਤੋਂ ਰੱਖਿਆ ਮੰਤਰੀ ਦਾ ਅਹੁਦਾ ਖਾਲੀ ਸੀ| ਅਮਰੀਕਾ ਦੇ ਇਤਿਹਾਸ ਵਿਚ ਪਹਿਲੀ ਵਾਰ ਰੱਖਿਆ ਮੰਤਰੀ ਦਾ ਅਹੁਦਾ ਇੰਨੇ ਲੰਬੇਂ ਸਮੇਂ ਤੱਕ ਖਾਲੀ ਰਿਹਾ| 55 ਸਾਲਾ ਐਸਪਰ ਵੈਸਟ ਪੁਆਇੰਟ ਤੋਂ ਗ੍ਰੈਜੁਏਟ ਹਨ ਅਤੇ ਖਾੜੀ ਯੁੱਧ ਦੇ ਸਮੇਂ ਉਨ੍ਹਾਂ ਨੇ ਮਹੱਤਵਪੂਰਣ ਭੂਮਿਕਾ ਨਿਭਾਈ ਸੀ|


