- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਾਲ ਅਫ਼ਸਰਾਂ ਨੂੰ ਫੀਲਡ ਵਿੱਚ ਜਾ ਕੇ ਕੰਮ ਕਰਨ ਦੇ ਆਦੇਸ਼
ਸਰਕਾਰੀਆ ਵੱਲੋਂ ਤਹਿਸੀਲਦਾਰਾਂ/ਨਾਇਬ-ਤਹਿਸੀਲਦਾਰਾਂ ਨੂੰ ਹਰ ਮਹੀਨੇ ਟੂਰ ਪ੍ਰੋਗਰਾਮ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ – ਸਹੀ ਮਾਅਨਿਆਂ ਵਿੱਚ ਲੋਕਪੱਖੀ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸਾਰੇ ਮਾਲ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਫੀਲਡ ਵਿੱਚ ਜਾ ਕੇ ਕੰਮ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਖੱਜਲ-ਖੁਆਰੀ ਨਾ ਹੋਵੇ। ਮਾਲ ਮੰਤਰੀ ਦੇ ਨੋਟਿਸ ਵਿੱਚ ਆਇਆ ਸੀ ਕਿ ਕੁੱਝ ਅਫ਼ਸਰਾਂ ਵੱਲੋਂ ਮੌਕੇ ’ਤੇ ਜਾ ਕੇ ਕੰਮ ਕਰਨ ਬਜਾਏ ਆਪਣੇ ਦਫ਼ਤਰਾਂ ਵਿੱਚ ਬੈਠੇ ਰਹਿਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਨਾਲ ਜੂਝਣਾ ਪੈ ਰਿਹਾ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸ੍ਰੀ ਸਰਕਾਰੀਆ ਨੇ ਸਮੂਹ ਮਾਲ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਜਿਹੜੇ ਵੀ ਕੰਮ ਫੀਲਡ ਵਿੱਚ ਮੌਕੇ ਉਤੇ ਜਾ ਕੇ ਕੀਤੇ ਜਾਣੇ ਚਾਹੀਦੇ ਹਨ ਉਨ੍ਹਾਂ ਨੂੰ ਦਫ਼ਤਰਾਂ ਵਿੱਚ ਬੈਠ ਕੇ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲਾਪ੍ਰਵਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਆਦੇਸ਼ ਦਿੱਤੇ ਹਨ ਕਿ ਹਰੇਕ ਤਹਿਸੀਲਦਾਰ/ ਨਾਇਬ-ਤਹਿਸੀਲਦਾਰ ਵੱਲੋਂ ਮਹੀਨੇ ਦੇ ਅਖੀਰਲੇ ਹਫ਼ਤੇ ਅਗਲੇ ਮਹੀਨੇ ਕੀਤੇ ਜਾਣ ਵਾਲੇ ਟੂਰ ਬਾਰੇ ਪ੍ਰੋਗਰਾਮ ਤਿਆਰ ਕੀਤਾ ਜਾਵੇਗਾ ਅਤੇ ਇਸ ਨੂੰ ਪ੍ਰਵਾਨਗੀ ਹਿੱਤ ਐਸਡੀਐਮ ਕੋਲ ਭੇਜਿਆ ਜਾਵੇਗਾ।


