- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਿਸ਼ੇਲ ਦੀ ਲਿਖਾਈ ਦੇ ਨਮੂਨੇ ਲੈਣ ਦੀ ਇਜਾਜ਼ਤ
ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਅਗਸਤਾ ਵੈਸਟਲੈਂਡ ਵੀਵੀਆਈਪੀ ਹੈਲੀਕਾਪਟਰ ਖਰੀਦ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੇ ਦਸਤਖ਼ਤਾਂ ਤੇ ਉਹਦੀ ਲਿਖਾਈ ਦੇ ਨਮੂਨੇ ਲੈਣ ਦੀ ਸੀਬੀਆਈ ਨੂੰ ਇਜਾਜ਼ਤ ਦੇ ਦਿੱਤੀ ਹੈ। ਮਿਸ਼ੇਲ (57) 15 ਦਸੰਬਰ ਤਕ ਸੀਬੀਆਈ ਦੀ ਹਿਰਾਸਤ ਵਿੱਚ ਹੈ। ਵਿਸ਼ੇਸ਼ ਸੀਬੀਆਈ ਜੱਜ ਅਰਵਿੰਦ ਕੁਮਾਰ ਦੀ ਅਦਾਲਤ ਵਿੱਚ ਜਾਂਚ ਏਜੰਸੀ ਵੱਲੋਂ ਪੇਸ਼ ਹੁੰਦਿਆਂ ਵਕੀਲ ਡੀ.ਪੀ.ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਦਸਤਾਵੇਜ਼ ਮੌਜੂਦ ਹਨ, ਲਿਹਾਜ਼ਾ ਮਿਸ਼ੇਲ ਦੀ ਲਿਖਾਈ ਤੇ ਦਸਤਖ਼ਤਾਂ ਦੇ ਨਮੂਨੇ ਲੈਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਕਿ ਇਨ੍ਹਾਂ ਨੂੰ ਉਨ੍ਹਾਂ ਨਾਲ ਮਿਲਾਇਆ ਜਾ ਸਕੇ। ਉਧਰ ਮਿਸ਼ੇਲ ਦੇ ਵਕੀਲਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਮੁਵੱਕਿਲ ਦੀ ਲਿਖਾਈ ਦੇ ਨਮੂਨੇ ਦੇਣ ਵਿੱਚ ਕੋਈ ਉਜ਼ਰ ਨਹੀਂ ਹੈ, ਬਸ਼ਰਤੇ ਇਹ ਸਿੱਧੇ ਫੌਰੈਂਸਿਕ ਲੈਬਾਰਟਰੀ ਨੂੰ ਭੇਜੇ ਜਾਣ।


