- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਿਸਟਰ ਟਰੰਪ ਸ਼ੇਰ ਦੀ ਪੂੰਛ ਨਾਲ ਨਾ ਖੇਡੋ ਨਹੀਂ ਤਾਂ ਪਛਤਾਉਣਾ ਪੈ ਜਾਵੇਗਾ : ਰੂਹਾਨੀ
ਦੁਬਈ — ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਤਹਿਰਾਨ ਵਿਰੋਧੀ ਨੀਤੀ ਅਪਣਾਉਣ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਚਿਤਾਵਨੀ ਦਿੱਤੀ ਹੈ। ਈਰਾਨੀ ਡਿਪਲੋਮੈਟਾਂ ਦੇ ਇਕ ਪ੍ਰੋਗਰਾਮ ‘ਚ ਐਤਵਾਰ ਨੂੰ ਰੂਹਾਨੀ ਨੇ ਕਿਹਾ, ‘ਅਮਰੀਕਾ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਈਰਾਨ ਨਾਲ ਜੰਗ ਦੇ ਨਤੀਜੇ ਅਮਰੀਕਾ ਲਈ ਬਹੁਤ ਹੀ ਬੁਰੇ ਹੋਣਗੇ। ਉਨ੍ਹਾਂ ਕਿਹਾ, ‘ਮਿਸਟਰ ਟਰੰਪ, ਸ਼ੇਰ ਦੀ ਪੂੰਛ ਨਾਲ ਨਾ ਖੇਡੋ ਨਹੀਂ ਤਾਂ ਪਛਤਾਉਣਾ ਪੈ ਜਾਵੇਗਾ।’ ਈਰਾਨ ਸ਼ਾਂਤੀ ਚਾਹੁੰਦਾ ਹੈ ਪਰ ਜੰਗ ਸ਼ੁਰੂ ਹੋਈ ਤਾਂ ਉਸ ਦੇ ਲਈ ਉਹ ਤਿਆਰ ਹੈ ਪਰ ਇਸ ਨਾਲ ਅਮਰੀਕਾ ਨੂੰ ਬਹੁਤ ਹੀ ਨੁਕਸਾਨ ਪਹੁੰਚੇਗਾ। ਤੁਸੀਂ ਉਸ ਸਥਿਤੀ ‘ਚ ਨਹੀਂ ਹੋ ਕਿ ਈਰਾਨ ਨੂੰ ਆਪਣੀ ਸੁਰੱਖਿਆ ਅਤੇ ਹਿੱਤਾਂ ਖਿਲਾਫ ਚੱਲਦੇ ਲਈ ਮਜ਼ਬੂਰ ਕਰ ਸਕੋ।’ ਰੂਹਾਨੀ ਦਾ ਬਿਆਨ ਮੀਡੀਆ ‘ਚ ਆਈਆਂ ਉਨ੍ਹਾਂ ਖਬਰਾਂ ਤੋਂ ਬਾਅਦ ਆਇਆ ਹੈ ਜਿਸ ‘ਚ ਅਮਰੀਕਾ ਵੱਲੋਂ ਈਰਾਨੀ ਸਰਕਾਰ ਨੂੰ ਅਸਥਿਰ ਕਰਨ ਦੀ ਗੱਲ ਕਹੀ ਗਈ ਹੈ। ਅਮਰੀਕੀ ਅਧਿਕਾਰੀਆਂ ਨੇ ਮੰਨਿਆ ਹੈ ਕਿ ਟਰੰਪ ਪ੍ਰਸ਼ਾਸਨ ਨੇ ਪ੍ਰਮਾਣੂ ਪ੍ਰੋਗਰਾਮ ਬੰਦ ਕਰਾਉਣ ਲਈ ਈਰਾਨ ‘ਤੇ ਦਬਾਅ ਵਧਾ ਦਿੱਤਾ ਹੈ। ਸਾਲ 2015 ‘ਚ ਈਰਾਨ ਨਾਲ ਪ੍ਰਮਾਣੂ ਸਮਝੌਤੇ ਤੋਂ ਅਮਰੀਕਾ ਨੇ ਇਸ ਸਾਲ ਮਈ ‘ਚ ਖੁਦ ਨੂੰ ਅਲੱਗ ਕਰ ਲਿਆ ਸੀ। ਉਹ ਨਵੀਆਂ ਸ਼ਰਤਾਂ ਨਾਲ ਪ੍ਰਮਾਣੂ ਸਮਝੌਤੇ ਲਈ ਈਰਾਨ ‘ਤੇ ਦਬਾਅ ਪਾ ਰਿਹਾ ਹੈ।


