- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਿਜ਼ਾਇਲ ਹਮਲੇ ‘ਚ 20 ਅਮਰੀਕੀ ਫ਼ੌਜੀਆਂ ਸਣੇ 80 ਮਾਰੇ-ਈਰਾਨ ਦਾ ਦਾਅਵਾ
ਈਰਾਨ ਨੇ ਅੱਜ ਦਾਅਵਾ ਕੀਤਾ ਹੈ ਕਿ ਉਨ੍ਹਾਂ ਵੱਲੋਂ ਕੀਤੇ ਗਏ ਮਿਸਾਇਲ ਹਮਲੇ ‘ਚ 20 ਅਮਰੀਕੀ ਫ਼ੌਜੀਆਂ ਸਣੇ 80 ਹਲਾਕ ਹੋ ਗਏ ਹਨ। ਖ਼ਬਰਾਂ ਅਨੁਸਾਰ ਇਰਾਕ ‘ਚ 2 ਅਮਰੀਕੀ ਫ਼ੌਜੀ ਟਿਕਾਣਿਆਂ ‘ਤੇ ਹਮਲਾ ਕੀਤਾ ਗਿਆ। ਇਹ ਹਮਲਾ ਈਰਾਨ ਨੇ ਕੀਤਾ ਹੈ। ਇਸ ਹਮਲੇ ਤੋਂ ਬਾਅਦ ਈਰਾਨੀ ਮੀਡੀਆ ਨੇ ਜਾਣਕਾਰੀ ਦਿੰਦਿਆਂ ਕਿਹਾ ‘ਈਰਾਨੀ ਹਮਲੇ ‘ਚ 80 ਅਮਰੀਕੀ ਦਹਿਸ਼ਤਗਰਦ ਮਾਰੇ ਗਏ ਹਨ।’ ਮੰਗਲਵਾਰ ਦੇਰ ਰਾਤ ਈਰਾਨ ਨੇ ਇਰਾਕ ਸਥਿਤ ਅਮਰੀਕੀ ਫ਼ੌਜੀ ਟਿਕਾਣਿਆਂ ‘ਤੇ ਇੱਕ ਦਰਜਨ ਬੈਲਿਸਟਿਕ ਮਿਸਾਇਲਾਂ ਨਾਲ ਹਮਲਾ ਕੀਤਾ। ਦੂਜੇ ਪਾਸੇ ਅਮਰੀਕਾ ਤੇ ਈਰਾਨ ਵਿਚਾਲੇ ਤਣਾਅ ਦੇ ਚਲਦਿਆਂ ਈਰਾਨ ਦੀ ਰਾਜਧਾਨ ਤਹਿਰਾਨ ਸਥਿਤ ਇਮਾਮ ਖੁਮੈਨੀ ਕੌਮਾਂਤਰੀ ਹਵਾਈ ਅੱਡੇ ਕੋਲ ਇੱਕ ਯਾਤਰੀ ਹਵਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਹ ਜਹਾਜ਼ ਯੂਕਰੇਨ ਦਾ ਸੀ ਤੇ ਉਸ ਵਿੱਚ ਸਵਾਰ ਸਾਰੇ 170 ਯਾਤਰੀ ਮਾਰੇ ਗਏ।


