- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁਟਨੇਜਾ ਪਰਿਵਾਰ ਨੇ ਸੁਖ-ਸ਼ਾਂਤੀ ਲਈ ਕਰਵਾਇਆ ਧਾਰਮਿਕ ਸਮਾਗਮ
ਜਲਾਲਾਬਾਦ – ਸ਼ਹਿਰ ਦੇ ਰਾਮਗੜ੍ਹੀਆ ਗੁਰੂਦੁਆਰਾ ਸਾਹਿਬ ‘ਚ ਇਲਾਕੇ ਦੀ ਸੁਖਸ਼ਾਂਤੀ ਅਤੇ ਵਿਧਾਇਕ ਰਮਿੰਦਰ ਆਵਲਾ ਦੀ ਜਿੱਤ ਦੀ ਖੁਸ਼ੀ ‘ਚ ਕਾਂਗਰਸ ਕਮੇਟੀ ਵਪਾਰ ਸੈਲ ਦੇ ਜਿਲਾ ਪ੍ਰਧਾਨ ਕੇਵਲ ਕ੍ਰਿਸ਼ਨ ਮੁਟਨੇਜਾ ਅਤੇ ਐਡਵੋਕੇਟ ਪ੍ਰਤੀਕ ਮੁਟਨੇਜਾ ਵਲੋਂ ਸ਼੍ਰੀ ਸੁਖਮਣੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਰਮਿੰਦਰ ਆਵਲਾ, ਜਸਬੀਰ ਸਿੰਘ ਆਵਲਾ, ਹੰਸ ਰਾਜ ਜੋਸਨ, ਅਸ਼ੋਕ ਨਰੂਲਾ, ਅਸ਼ਵਨੀ ਸਿਡਾਨਾ, ਜਰਨੈਲ ਸਿੰਘ ਮੁਖੀਜਾ, ਕੰਵਲ ਧੂੜੀਆ, ਜਨਕ ਰਾਜ ਬਜਾਜ, ਬਿੱਟਾ ਬਜਾਜ ਅਤੇ ਹੋਰ ਕਾਂਗਰਸੀ ਆਗੂਆਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹਜੂਰੀ ‘ਚ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਸਭ ਤੋਂ ਪਹਿਲਾਂ ਸ਼੍ਰੀ ਸੁਖਮਣੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ ਅਤੇ ਬਾਅਦ ‘ਚ ਸੰਗਤ ਲਈ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਮੁਟਨੇਜਾ ਪਰਿਵਾਰ ਵਲੋਂ ਵਿਧਾਇਕ ਰਮਿੰਦਰ ਆਵਲਾ ਅਤੇ ਜਸਬੀਰ ਆਵਲਾ ਨੂੰ ਸਨਮਾਨਤ ਵੀ ਕੀਤਾ ਗਿਆ।


