- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁਲਕ ਵਿਚ ਜਲਦੀ ਚੋਣ ਸੁਧਾਰਾਂ ਦੀ ਲੋੜ: ਯੇਚੁਰੀ
ਨਵੀਂ ਦਿੱਲੀ – ਸੀਪੀਆਈ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਵਿਰੋਧੀ ਧਿਰ ’ਤੇ ਇਸ ਗੱਲ ਲਈ ਜ਼ੋਰ ਪਾਏਗੀ ਕਿ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਰਾਸ਼ਟਰਪਤੀ ਦੀ ਅਗਵਾਈ ਵਾਲੇ ਕੌਲਿਜੀਅਮ ਰਾਹੀਂ ਕੀਤੀ ਜਾਣੀ ਸੰਭਵ ਬਣਾਈ ਜਾਵੇ ਨਾ ਕਿ ਸਰਕਾਰ ਇਹ ਨਿਯੁਕਤੀਆਂ ਕਰੇ। ਉਨ੍ਹਾਂ ਕਿਹਾ ਕਿ ਹਾਲੀਆ ਲੋਕ ਸਭਾ ਚੋਣਾਂ ਦੌਰਾਨ ਚੋਣ ਸੁਧਾਰਾਂ ਦੀ ਲੋੜ ਮਹਿਸੂਸ ਹੋਈ ਹੈ। ਯੇਚੁਰੀ ਨੇ ਦਲੀਲ ਦਿੱਤੀ ਕਿ ਕੱਟੜ ਹਿੰਦੂਤਵ ਦਾ ਜਵਾਬ ਨਰਮ ਹਿੰਦੂਤਵ ਨਾਲ ਨਹੀਂ ਦਿੱਤਾ ਜਾ ਸਕਦਾ, ਇਸ ਲਈ ਖੱਬੇ ਪੱਖੀ ਹੀ ਇਕੋ ਇਕ ਬਦਲ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨੂੰ ਚੋਣ ਕਮਿਸ਼ਨ ਵਿਚ ਜਲਦੀ ਸੁਧਾਰ ਕੀਤੇ ਜਾਣ ਲਈ ਮਨਾਇਆ ਜਾਵੇਗਾ ਤਾਂ ਕਿ ਇਹ ਬੇਦਾਗ਼ ਭੂੁਮਿਕਾ ਨਿਭਾ ਸਕੇ। ਉਨ੍ਹਾਂ ਕਿਹਾ ਕਿ ਭਾਜਪਾ ਕੋਲ ਪੈਸੇ ਦੀ ਤਾਕਤ ਸੀ, ਕੌਮਾਂਤਰੀ ਤੇ ਘਰੇਲੂ ਕਾਰਪੋਰੇਟ ਸਮਰਥਨ ਵੀ ਭਾਜਪਾ ਨੂੰ ਮਿਲਿਆ।


