- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁਲਕ ਸਿਰ ਕਰਜ਼ਾ ਚੜ੍ਹਾਉਣ ਵਾਲੇ ‘ਚੋਰਾਂ’ ਨੂੰ ਬਖ਼ਸ਼ਾਂਗੇ ਨਹੀਂ ਇਮਰਾਨ
ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਮੁਲਕ ਵਿਚਲੇ ਉਨ੍ਹਾਂ ‘ਚੋਰਾਂ’ ਖ਼ਿਲਾਫ਼ ਕਾਰਵਾਈ ਦਾ ਅਹਿਦ ਕੀਤਾ ਹੈ ਜਿਨ੍ਹਾਂ ਪਾਕਿ ਨੂੰ ਕਰਜ਼ੇ ਵਿ ਫ਼ਸਾ ਕੇ ਰੱਖ ਦਿੱਤਾ ਹੈ। ਖ਼ਾਨ ਨੇ ਇਕ ਉੱਚ ਪੱਧਰੀ ਕਮਿਸ਼ਨ ਕਾਇਮ ਕੀਤਾ ਹੈ ਜੋ ਲੰਘੇ ਦਹਾਕੇ ਦੌਰਾਨ ਲਏ ਗਏ ਕਰਜ਼ਿਆਂ ਦੀ ਜਾਂਚ ਕਰੇਗਾ। ਉਨ੍ਹਾਂ ਭ੍ਰਿਸ਼ਟਾਚਾਰ ਕੇਸਾਂ ਵਿਚ ਵੱਡੀਆਂ ਸਿਆਸੀ ਹਸਤੀਆਂ ਦੀ ਗ੍ਰਿਫ਼ਤਾਰੀ ਨੂੰ ਜਾਇਜ਼ ਠਹਿਰਾਇਆ ਹੈ। ਖ਼ਜ਼ਾਨਾ ਖ਼ਾਲੀ ਹੋਣ ਦੀ ਦੁਹਾਈ ਦੇ ਕੇ ਪੇਸ਼ ਕੀਤੇ ਆਪਣੀ ਸਰਕਾਰ ਦੇ ਪਹਿਲੇ ਬਜਟ ਤੋਂ ਬਾਅਦ ਦੇਰ ਰਾਤ ਇਮਰਾਨ ਨੇ ਕਿਹਾ ਕਿ ਸਾਰੀ ਆਰਥਿਕ ਸਮੱਸਿਆ ਦੀ ਜੜ੍ਹ ਕਰਜ਼ਾ ਹੈ। ਇਹ ਪਿਛਲੇ ਦਸ ਵਰ੍ਹਿਆਂ ਦੌਰਾਨ ਛੇ ਲੱਖ ਕਰੋੜ ਤੋਂ ਵੱਧ ਕੇ 30 ਲੱਖ ਕਰੋੜ ਹੋ ਗਿਆ ਹੈ। ਹਾਲਾਂਕਿ ਉਨ੍ਹਾਂ ਨਾਲ ਹੀ ਕਿਹਾ ਕਿ ਪਾਕਿਸਤਾਨ ਵਿੱਤੀ ਫਰੰਟ ’ਤੇ ਹੁਣ ਸਥਿਰ ਹੈ। ਇਮਰਾਨ ਨੇ ਕਿਹਾ ਕਿ ਜਾਂਚ ਕਮਿਸ਼ਨ ਵਿਚ ਸੰਘੀ ਜਾਂਚ ਏਜੰਸੀ, ਆਈਬੀ, ਆਈਐੱਸਆਈ, ਰੈਵੇਨਿਊ ਬੋਰਡ ਤੇ ਸਕਿਉਰਿਟੀ ਅਤੇ ਐਕਸਚੇਂਜ ਕਮਿਸ਼ਨ ਦੇ ਅਧਿਕਾਰੀ ਹੋਣਗੇ।


