- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁਲਤਵੀ ਹੋ ਸਕਦਾ ਹੈ ਇਮਰਾਨ ਖਾਨ ਦਾ ਸਹੁੰ ਚੁੱਕ ਪ੍ਰੋਗਰਾਮ
ਇਸਲਾਮਾਬਾਦ – ਇਮਰਾਨ ਖਾਨ ਦਾ ਪ੍ਰਧਾਨ ਮੰਤਰੀ ਬਣਨ ਦਾ ਸੁਪਨਾ ਸੱਚ ਹੋਣ ਵਿਚ ਹਾਲੇ ਹੋਰ ਦੇਰੀ ਹੋ ਸਕਦੀ ਹੈ| ਚੋਣ ਜ਼ਾਬਤਾ ਉਲੰਘਣਾ ਅਤੇ ਵੋਟਾਂ ਦੀ ਦੁਬਾਰਾ ਗਿਣਤੀ ਦੀ ਮੰਗ ਕਾਰਨ ਪਾਕਿ ਚੋਣ ਕਮਿਸ਼ਨ ਨੇ ਦੇਸ਼ ਦੇ ਬਣਨ ਵਾਲੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਦੋ ਸੀਟਾਂ ਦੇ ਜਿੱਤ ਦੀ ਨੋਟੀਫਿਕੇਸ਼ਨ ਰੋਕ ਦਿੱਤੀ ਹੈ| 25 ਜੁਲਾਈ ਨੂੰ ਹੋਈਆਂ ਆਮ ਚੋਣਾਂ ਵਿਚ ਇਮਰਾਨ ਖਾਨ ਨੇ 5 ਸੀਟਾਂ ਉਤੇ ਜਿੱਤ ਦਰਜ ਕੀਤੀ ਸੀ| ਪਰ ਸਹੁੰ ਚੁੱਕ ਪ੍ਰੋਗਰਾਮ ਦੇ ਮੁਲਤਵੀ ਹੋਣ ਦੇ ਨਾਲ ਹੀ ਪ੍ਰਧਾਨ ਮੰਤਰੀ ਦੀ ਚੋਣ ਦੁਬਾਰਾ ਕਰਾਏ ਜਾਣ ਦੀਆਂ ਸੰਭਾਵਨਾਵਾਂ ਜ਼ਾਹਰ ਕੀਤੀਆਂ ਜਾ ਰਹੀਆਂ ਹਨ| ਸਥਾਨਕ ਮੀਡੀਆ ਮੁਤਾਬਕ 3 ਹੋਰ ਸੀਟਾਂ ਉਤੇ ਇਮਰਾਨ ਦੀ ਜਿੱਤ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ| ਭਾਵੇਂ ਕਿ ਪੈਡਿੰਗ ਮਾਮਲਿਆਂ ਦੀ ਸੁਣਵਾਈ ਦੇ ਆਧਾਰ ਉਤੇ ਇਨ੍ਹਾਂ ਸੀਟਾਂ ਉਤੇ ਚੋਣ ਕਮਿਸ਼ਨ ਇਮਰਾਨ ਦੀ ਨੋਟੀਫਿਕੇਸ਼ਨ ਨੂੰ ਰੱਦ ਕਰ ਸਕਦਾ ਹੈ| 65 ਸਾਲਾ ਇਮਰਾਨ ਨੂੰ ਉਸ ਦੀ ਪਾਰਟੀ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਨੇ ਆਪਣਾ ਪ੍ਰਧਾਨ ਮੰਤਰੀ ਨਾਮਜ਼ਦ ਕੀਤਾ ਹੈ| ਕਮਿਸ਼ਨ ਨੇ ਐਨ.ਏ.-54 (ਇਸਲਾਮਾਬਾਦ-2) ਅਤੇ ਐੱਨ.ਏ.-131 (ਲਾਹੌਰ-9) ਸੀਟਾਂ ਉਤੇ ਉਨ੍ਹਾਂ ਦੀ ਜਿੱਤ ਦੀ ਨੋਟੀਫਿਕੇਸ਼ਨ ਉਤੇ ਰੋਕ ਲਗਾਈ ਹੈ| ਐਨ.ਏ.-53 ਸੀਟ ਤੇ ਇਮਰਾਨ ਨੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੂੰ ਹਰਾਇਆ ਸੀ| ਇੱਥੇ ਕੈਮਰੇ ਸਾਹਮਣੇ ਵੋਟ ਪਾਉਣ ਕਾਰਨ ਚੋਣ ਕਮਿਸ਼ਨ ਨੇ ਇਮਰਾਨ ਖਾਨ ਨੂੰ ਨੋਟਿਸ ਦਿੱਤਾ ਸੀ|ਚੋਣ ਜ਼ਾਬਤਾ ਉਲੰਘਣਾ ਦੇ ਮਾਮਲੇ ਦੀ ਸੁਣਵਾਈ ਹੋਣ ਕਾਰਨ ਉਨ੍ਹਾਂ ਦੀ ਨੋਟੀਫਿਕੇਸ਼ਨ ਉਤੇ ਰੋਕ ਲਗਾਈ ਗਈ| ਉਥੇ ਐਨ.ਏ.131 ਸੀਟ ਉਤੇ ਪੀ.ਐਮ.ਐਲ-ਐਨ. ਨੇਤਾ ਖਵਾਜ਼ਾ ਸਾਦ ਰਫੀਕ ਨੇ ਇਮਰਾਨ ਨੂੰ ਸਖਤ ਟੱਕਰ ਦਿੱਤੀ| ਇਸ ਸੀਟ ਦੀ ਜਿੱਤ ਦੀ ਨੋਟੀਫਿਕੇਸ਼ਨ ਉਤੇ ਇਸ ਲਈ ਰੋਕ ਲਗਾਈ ਗਈ ਕਿਉਂਕਿ ਰਫੀਕ ਦੀ ਦੁਬਾਰਾ ਵੋਟਾਂ ਕਰਾਉਣ ਦੀ ਗਿਣਤੀ ਦੀ ਐਪਲੀਕੇਸ਼ਨ ਉਤੇ ਲਾਹੌਰ ਹਾਈਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ|


