- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੜ ਜਹਿਰੀਲੀ ਸਥਿਤੀ ਵਿੱਚ ਪਹੁੰਚੀ ਦਿੱਲੀ ਦੀ ਆਬੋ-ਹਵਾ
ਨਵੀਂ ਦਿੱਲੀ – ਹਵਾ ਦੀ ਰਫਤਾਰ ਘੱਟ ਹੋਣ ਕਾਰਨ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਦੇ ਕਈ ਹਿੱਸਿਆਂ ਵਿੱਚ ਹਵਾ ਫਿਰ ਜ਼ਹਿਰੀਲੀ ਹੋ ਚੁੱਕੀ ਹੈ| ਅੱਜ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ (ਏਅਰ ਕਵਾਲਿਟੀ ਇੰਡੈਕਸ) 356 ਰਿਹਾ, ਜੋ ਬੇਹੱਦ ਖਰਾਬ ਸ਼੍ਰੇਣੀ ਵਿਚ ਆਉਂਦਾ ਹੈ| ਹਵਾ ਦੀ ਰਫਤਾਰ ਘੱਟ ਹੋਣ ਕਾਰਨ ਪ੍ਰਦੂਸ਼ਕ ਤੱਤ ਹਵਾਂ ਵਿੱਚ ਜੰਮਣ ਲੱਗੇ ਹਨ| ਮੌਸਮ ਵਿਭਾਗ ਮੁਤਾਬਕ 21 ਅਤੇ 22 ਨਵੰਬਰ ਨੂੰ ਹਵਾ ਪ੍ਰਦੂਸ਼ਣ ਦਿੱਲੀ ਵਾਸੀਆਂ ਨੂੰ ਫਿਰ ਤੋਂ ਪਰੇਸ਼ਾਨ ਕਰੇਗਾ|ਮੌਸਮ ਵਿਭਾਗ ਦੇ ਇਕ ਸੀਨੀਅਰ ਵਿਗਿਆਨੀ ਨੇ ਕਿਹਾ ਕਿ ਹਵਾ ਗੁਣਵੱਤਾ ਅੱਜ ਅਤੇ ਕੱਲ੍ਹ ਨੂੰ ਬੇਹੱਦ ਖਰਾਬ ਸ਼੍ਰੇਣੀ ਵਿਚ ਬਣੀ ਰਹਿ ਸਕਦੀ ਹੈ| ਸਰਕਾਰੀ ਹਵਾ ਗੁਣਵੱਤਾ ਨਿਗਰਾਨੀ ਸੰਸਥਾ ‘ਸਫਰ’ ਨੇ ਦੱਸਿਆ ਕਿ ਸ਼ਨੀਵਾਰ ਨੂੰ ਹਵਾ ਦੀ ਰਫਤਾਰ ਵਧਣ ਦੀ ਉਮੀਦ ਹੈ, ਜਿਸ ਨਾਲ ਪ੍ਰਦੂਸ਼ਣ ਤੋਂ ਰਾਹਤ ਮਿਲ ਸਕਦੀ ਹੈ| ਜਿਕਰਯੋਗ ਹੈ ਕਿ 0-50 ਤਕ ਦਾ ਏਅਰ ਕਵਾਲਿਟੀ ਇੰਡੈਕਸ ‘ਚੰਗਾ’ ਮੰਨਿਆ ਜਾਂਦਾ ਹੈ| 51-100 ਤਕ ‘ਤਸੱਲੀਬਖਸ਼’, 101-200 ਤਕ ‘ਮੱਧ’, 201-300 ‘ਖਰਾਬ’, 301-400 ਤਕ ‘ਬਹੁਤ ਖਰਾਬ’ ਅਤੇ ਇਸ ਤੋਂ ਉੱਪਰ ਗੰਭੀਰ ਸ਼੍ਰੇਣੀ ਵਿੱਚ ਆਉਂਦਾ ਹੈ| 500 ਦੇ ਉੱਪਰ ਏਅਰ ਕਵਾਲਿਟੀ ਇੰਡੈਕਸ ਗੰਭੀਰ ਅਤੇ ਐਮਰਜੈਂਸੀ ਸਥਿਤੀ ਲਈ ਹੁੰਦਾ ਹੈ|


