- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੰਬਈ ਬੰਬ ਧਮਾਕਿਆਂ ਦਾ ‘ਲਾਪਤਾ’ ਦੋਸ਼ੀ ਕਾਨਪੁਰ ਤੋਂ ਗ੍ਰਿਫ਼ਤਾਰ
ਮੁੰਬਈ – ਇਥੇ 1993 ’ਚ ਹੋਏ ਲੜੀਵਾਰ ਬੰਬ ਧਮਾਕਿਆਂ ਦੇ ਦੋਸ਼ੀ ਜਲੀਸ ਅਨਸਾਰੀ, ਜੋ ਪੈਰੋਲ ਦੌਰਾਨ ‘ਲਾਪਤਾ’ ਹੋ ਗਿਆ ਸੀ, ਨੂੰ ਪੁਲੀਸ ਨੇ ਕਾਨਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁੰਬਈ ਦਾ ਵਸਨੀਕ ਅਨਸਾਰੀ (68) ਰਾਜਸਥਾਨ ਜੇਲ੍ਹ ’ਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਸੀ। ਉਸ ਨੂੰ ਮਹਾਰਾਸ਼ਟਰ ਦੇ ਅਤਿਵਾਦ ਵਿਰੋਧੀ ਦਸਤੇ ਅਤੇ ਉੱਤਰ ਪ੍ਰਦੇਸ਼ ਦੀ ਵਿਸ਼ੇਸ਼ ਟਾਸਕ ਫੋਰਸ ਨੇ ਸਾਂਝੀ ਕਾਰਵਾਈ ਦੌਰਾਨ ਫੜਿਆ ਹੈ। ਡਾਕਟਰ ਬੰਬ ਵਜੋਂ ਜਾਣੇ ਜਾਂਦੇ ਅਨਸਾਰੀ ’ਤੇ ਦੇਸ਼ ’ਚ 52 ਤੋਂ ਵੱਧ ਬੰਬ ਧਮਾਕਿਆਂ ’ਚ ਸ਼ਾਮਲ ਹੋਣ ਦਾ ਸ਼ੱਕ ਹੈ। ਉਹ 21 ਦਿਨ ਦੀ ਪੈਰੋਲ ’ਤੇ ਸੀ ਪਰ ਵੀਰਵਾਰ ਸਵੇਰੇ ‘ਲਾਪਤਾ’ ਹੋ ਗਿਆ ਸੀ।


