- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੰਬਈ ਵਿਚ ਚਾਰ ਮੰਜ਼ਿਲਾ ਇਮਾਰਤ ਡਿੱਗੀ 11 ਮੌਤਾਂ
ਦੱਖਣੀ ਮੁੰਬਈ ਦੇ ਡੋਂਗਰੀ ਵਿਚ ਅੱਜ ਇਕ ਚਾਰ ਮੰਜ਼ਿਲਾ ਰਿਹਾਇਸ਼ੀ ਇਮਾਰਤ ਡਿੱਗ ਗਈ, ਜਿਸ ਕਾਰਨ 11 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 40 ਤੋਂ ਵੱਧ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।ਇਸ ਤੋਂ ਪਹਿਲਾਂ ਸੂਬੇ ਦੇ ਹਾਊਸਿੰਗ ਮੰਤਰੀ ਰਾਧਾਕ੍ਰਿਸ਼ਨ ਵਿਖੇ ਪਾਟਿਲ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਦੱਖਣੀ ਮੁੰਬਈ ਦੇ ਡੋਂਗਰੀ ਵਿਚ ਟੰਡੇਲ ਮਾਰਗ ’ਤੇ ਭੀੜੀ ਗਲੀ ਵਿਚ ਸਥਿਤ ਕੌਸਰਬਾਗ ਇਮਾਰਤ ਦੇ ਡਿੱਗਣ ਕਾਰਨ 12 ਵਿਅਕਤੀ ਮਾਰੇ ਗਏ। ਬੀਐੱਮਸੀ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਿਚ 8 ਵਿਅਕਤੀ ਜ਼ਖ਼ਮੀ ਹੋ ਗਏ। ਮੁੰਬਈ ਦੇ ਮੇਅਰ ਵਿਸ਼ਵਨਾਥ ਮਹਾਦੇਸ਼ਵਰ ਨੇ ਕਿਹਾ ਕਿ ਉਨ੍ਹਾਂ ਨੇ ਮਿਉਂਸਿਪਲ ਕਮਿਸ਼ਨਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮੌਕੇ ’ਤੇ ਪੁੱਜੇ ਮੁੰਬਾਦੇਵੀ ਦੇ ਵਿਧਾਇਕ ਅਮੀਨ ਪਟੇਲ ਨੇ ਕਿਹਾ ਕਿ ਬਚਾਅ ਕਾਰਜਾਂ ਵਿਚ ਮਦਦ ਲਈ ਐੱਨਡੀਆਰਐੱਫ ਦੀ ਟੀਮ ਵੀ ਪੁੱਜ ਗਈ ਹੈ। ਮਲਬੇ ਹੇਠ 10-12 ਪਰਿਵਾਰਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ।


