- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਕੇਬਾਜ਼ੀ ਵਿੱਚ ਏਕਤਾ ਸਰੋਜ ਨੇ ਸੋਨੇ ਤੇ ਪੂਨਮ ਨੇ ਚਾਂਦੀ ਦਾ ਤਮਗਾ ਜਿੱਤਿਆ
ਪੰਜਾਬ ਨੇ ਹੁਣ ਤੱਕ 20 ਸੋਨੇ, 16 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਸਣੇ ਕੁੱਲ 61 ਤਮਗੇ ਜਿੱਤੇ
ਚੰਡੀਗੜ – ਪੁਣੇ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਯੂਥੇ ਗੇਮਜ਼ ਵਿੱਚ ਪੰਜਾਬ ਨੇ ਮੁੱਕੇਬਾਜ਼ੀ ਵਿੱਚ ਇਕ ਸੋਨੇ ਤੇ ਇਕ ਚਾਂਦੀ ਦਾ ਤਮਗਾ ਜਿੱਤਿਆ। ਬਾਸਕਟਬਾਲ ਵਿੱਚ ਪੰਜਾਬ ਦੀਆਂ ਤਿੰਨ ਵੱਖ-ਵੱਖ ਟੀਮਾਂ ਨੇ ਸੈਮੀ ਫਾਈਨਲ ਮੁਕਾਬਲਾ ਜਿੱਤਦਿਆਂ ਫਾਈਨਲ ਵਿੱਚ ਦਾਖਲਾ ਪਾਇਆ। ਇਨਾਂ ਖੇਡਾਂ ਵਿੱਚ ਪੰਜਾਬ ਨੇ ਹੁਣ ਤੱਕ 20 ਸੋਨੇ, 16 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਸਣੇ ਕੁੱਲ 61 ਤਮਗੇ ਜਿੱਤੇ। ਵਧੀਕ ਮੁੱਖ ਸਕੱਤਰ (ਖੇਡਾਂ) ਸ੍ਰੀ ਸੰਜੇ ਕੁਮਾਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਫਾਈਨਲ ਵਿੱਚ ਪਹੁੰਚਣ ਵਾਲੀਆਂ ਟੀਮਾਂ ਨੂੰ ਫਾਈਨਲ ਲਈ ਸ਼ੁਭ ਇੱਛਾਵਾਂ ਦਿੱਤੀਆਂ।ਪੰਜਾਬ ਖੇਡ ਦਲ ਦੀ ਮੁਖੀ ਅਤੇ ਖੇਡ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਕੇਬਾਜ਼ੀ ਦੇ ਅੰਡਰ 17 ਦੇ 48 ਕਿਲੋ ਵਰਗ ਵਿੱਚ ਏਕਤਾ ਸਰੋਜ ਨੇ ਸੋਨੇ ਦਾ ਤਮਗਾ ਅਤੇ 54 ਕਿਲੋ ਵਰਗ ਵਿੱਚ ਪੂਨਮ ਨੇ ਚਾਂਦੀ ਦਾ ਤਮਗਾ ਜਿੱਤਿਆ। ਬਾਸਕਟਬਾਲ ਵਿੱਚ ਅੰਡਰ 17 ‘ਚ ਮੁੰਡਿਆਂ ਤੇ ਕੁੜੀਆਂ ਅਤੇ ਅੰਡਰ 21 ਵਿੱਚ ਕੁੜੀਆਂ ਦੀ ਟੀਮ ਨੇ ਫਾਈਨਲ ਵਿੱਚ ਦਾਖਲਾ ਪਾਇਆ।


