- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਚੋਣ ਅਫਸਰ ਵੱਲੋਂ ਪੰਜਾਬ ਦੇ ਲੋਕਾਂ ਦਾ ਅਮਨ-ਆਮਾਨ ਤਰੀਕੇ ਨਾਲ ਵੋਟਾਂ ਪਾਉਣ ਲਈ ਧੰਨਵਾਦ
ਇਕ ਘਟਨਾ ਨੂੰ ਛੱਡ ਕੇ ਚਾਰੇ ਵਿਧਾਨ ਸਭਾਂ ਹਲਕਿਆਂ ਵਿੱਚ ਵੋਟਾਂ ਪੈਣ ਦਾ ਕੰਮ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜਿਆ: ਡਾ. ਐਸ ਕਰੁਣਾ ਰਾਜੂ
ਚੰਡੀਗੜ – ਪੰਜਾਬ ਰਾਜ ਦੇ 4 ਵਿਧਾਨ ਸਭਾ ਹਲਕਿਆਂ ਲਈ ਅੱਜ ਵੋਟਾਂ ਪੈਣ ਦਾ ਕੰਮ ਅਮਨ-ਆਮਾਨ ਨਾਲ ਨੇਪਰੇ ਚੜਿਆ। ਸਿਰਫ ਇਕ ਘਟਨਾ ਨੂੰ ਛੱਡ ਕੇ ਵੋਟਾਂ ਪੈਣ ਦਾ ਅਮਲ ਸ਼ਾਂਤੀਪੂਰਵਕ ਰਿਹਾ ਅਤੇ ਲੋਕਾਂ ਨੇ ਬਿਨਾਂ ਕਿਸੇ ਡਰ-ਭੈਅ ਤੋਂ ਹੁੰਮਾ ਹੁਮਾ ਕੇ ਆਪਣੇ ਜ਼ਮੂਹਰੀ ਹੱਕ ਦਾ ਇਸੇਤਮਾਲ ਕੀਤਾ। ਇਹ ਜਾਣਕਾਰੀ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਦਿੱਤੀ। ਖਬਰ ਲਿਖੇ ਜਾਣ ਤੱਕ ਚਾਰ ਵਿਧਾਨ ਹਲਕਿਆਂ ਵਿੱਚ 65.57% ਫੀਸਦੀ ਵੋਟਿੰਗ ਦਰਜ ਕੀਤੀ ਗਈ।ਵਿਧਾਨ ਸਭਾ ਹਲਕਾ ਨੰਬਰ 29 ਫਗਵਾੜਾ ਵਿੱਚ 55.97 ਫੀਸਦੀ, ਵਿਧਾਨ ਸਭਾ ਹਲਕਾ ਨੰਬਰ 39 ਮੁਕੇਰੀਆਂ ਵਿੱਚ 58.62%, ਵਿਧਾਨ ਸਭਾ ਹਲਕਾ ਨੰਬਰ 68 ਦਾਖਾ ਵਿੱਚ 71.64 ਅਤੇ ਵਿਧਾਨ ਸਭਾ ਹਲਕਾ ਨੰਬਰ 79 ਜਲਾਲਾਬਾਦ ਵਿੱਚ 75.46% ਵੋਟਿੰਗ ਹੋਈ।ਮੁੱਖ ਚੋਣ ਅਫਸਰ ਨੇ ਸੂਬੇ ਦੇ ਲੋਕਾਂ ਦਾ ਵਿਸ਼ੇਸ਼ ਤੋਰ ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾਈਆਂ। ਉਨਾਂ ਕਿਹਾ ਕਿ ਪੰਜਾਬ ਦੇ ਵੋਟਰਾਂ ਨੇ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾ ਕੇ ਇਕ ਮਿਸਾਲ ਕਾਇਮ ਕੀਤੀ ਹੈ।ਉਨਾਂ ਦੱਸਿਆ ਕਿ ਸਵੇਰੇ ਵੋਟਾਂ ਪਾਉਣ ਤੋਂ ਪਹਿਲਾਂ ਕਰਵਾਈ ਮੌਕ ਪੋਲ ਦੌਰਾਨ 11 ਬੈਲਟ ਯੂਨੀਟ, 11 ਕੰਟਰੋਲ ਯੂਨੀਟ ਅਤੇ 41 ਵੀ.ਵੀ.ਪੀ.ਏ.ਟੀ. ਮਸ਼ੀਨਾਂ ਬਦਲੀਆਂ ਗਈਆਂ ਜਦੋਂ ਕਿ ਵੋਟਾਂ ਪੈਣ ਦੀ ਪ੍ਰਕ੍ਰਿਆ ਦੌਰਾਨ 1 ਕੰਟਰੋਲ ਯੂਨੀਟ, 2 ਬੈਲਟ ਯੂਨੀਟ ਅਤੇ 34 ਵੀ.ਵੀ.ਪੀ.ਏ.ਟੀ. ਮਸ਼ੀਨਾਂ ਨੂੰ ਬਦਲਿਆ ਗਿਆ। ਉਨਾਂ ਕਿਹਾ ਕਿ ਅੱਜ ਪੂਰਾ ਦਿਨ ਕਮਿਸ਼ਨ ਦੇ ਧਿਆਨ ਵਿੱਚ ਇਕ ਵੀ ਅਜਿਹੀ ਘਟਨਾ ਜਾਂ ਸ਼ਿਕਾਇਤ ਸਾਹਮਣੇ ਨਹੀਂ ਆਈ ਕਿ ਵੋਟਾਂ ਪੈਣ ਦੇ ਕੰਮ ਵਿੱਚ ਵਿਘਨ ਪਿਆ ਹੋਵੇ ਜਾਂ ਫੇਰ ਵੋਟਰਾਂ ਨੂੰ ਵੋਟ ਪਾਉਣ ਲਈ ਕਿਸੇ ਨੇ ਧੱਕੇਸ਼ਾਹੀ ਕੀਤੀ ਹੋਵੇ ਜਿਹੜੀ ਕਿ ਪੰਜਾਬ ਦੇ ਲੋਕਾਂ ਲਈ ਤਸੱਲੀ ਦੀ ਗੱਲ ਹੈ।ਉਨ੍ਹਾਂ ਕਿਹਾ ਕਿ ਦਾਖਾ ਵਿਧਾਨ ਸਭਾ ਦੇ ਜਾਂਗਪੁਰ ਪਿੰਡ ਵਿੱਚ ਪੋਲਿੰਗ ਪਾਰਟੀ ਦੇ ਜਾਣ ਤੋਂ ਬਾਦ ਗੋਲੀ ਚੱਲਣ ਦੀ ਸੂਚਨਾ ਪ੍ਰਾਪਤ ਹੋਈ ਹੈ।


