- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਅਤੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪਾਕਿਸਤਾਨੀ ਡਰੋਨਾਂ ਦੀ ਹਲਚਲ ਦਾ ਪਤਾ ਲਾਉਣ ਵਾਲੇ ਠੋਸ ਉਪਕਰਨਾਂ ਦੀ ਲੋੜ ‘ਤੇ ਜ਼ੋਰ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸੀ ਸੰਸਦ ਮੈਂਬਰਾਂ ਨੇ ਇੱਥੇ ਬੁੱਧਵਾਰ ਨੂੰ ਹੋਈ ਮੀਟਿੰਗ ਦੌਰਾਨ ਪਾਕਿਸਤਾਨ ਵੱਲੋਂ ਸਰਹੱਦ ਪਾਰ ਤੋਂ ਦੂਰ ਤੱਕ ਮਾਰ ਕਰਨ ਵਾਲੇ ਹਥਿਆਰਾਂ ਦੀ ਤਸਕਰੀ ਲਈ ਵਰਤੇ ਜਾਂਦੇ ਡਰੋਨਾਂ ਨੂੰ ਰੋਕਣ ਲਈ ਪੁਖਤਾ ਉਪਕਰਨ ਸਥਾਪਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।ਇਹ ਮੁੱਦਾ ਮੁੱਖ ਮੰਤਰੀ ਦੁਆਰਾ ਰਾਜ ਸਭਾ ਅਤੇ ਲੋਕ ਸਭਾ ਤੋਂ ਕਾਂਗਰਸੀ ਸੰਸਦ ਮੈਂਬਰਾਂ ਨਾਲ ਸੱਦੀ ਮੀਟਿੰਗ ਦੌਰਾਨ ਵਿਚਾਰ ਲਈ ਅੱਗੇ ਰੱਖਿਆ ਗਿਆ।ਮੁੱਖ ਮੰਤਰੀ ਨੇ ਜੰਮੂ ਅਤੇ ਕਸ਼ਮੀਰ ਵਿੱਚ ਦਬਾਅ ਵਧਣ ਦੇ ਮੱਦੇਨਜ਼ਰ ਪੰਜਾਬ ਦੀਆਂ ਸਰਹੱਦਾਂ ‘ਤੇ ਆਈ.ਐਸ.ਆਈ. ਦੀਆਂ ਵਧ ਰਹੀਆਂ ਗਤੀਵਿਧੀਆਂ ‘ਤੇ ਚਿੰਤਾ ਜ਼ਾਹਰ ਕੀਤੀ।ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹ÷ ਾਂ ਵੱਲੋਂ ਕੇਂਦਰ ਕੋਲ ਇਹ ਮੁੱਦਾ ਪਹਿਲਾਂ ਹੀ ਉਠਾਇਆ ਗਿਆ ਸੀ ਅਤੇ ਇਸ ਤੋਂ ਬਾਅਦ ਅਗਸਤ, 2019 ਵਿੱਚ ਵੀ ਉਹਾਂ ਨੇ ਇਸ ਬਾਰੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਸੀ, ਜਦੋਂ ਪਹਿਲੀ ਵਾਰ ਅਜਿਹੇ ਡਰੋਨਾਂ ਦੀ ਵਰਤੋਂ ਦਾ ਮਾਮਲਾ ਸਾਹਮਣੇ ਆਇਆ ਸੀ। ਉਨ੍ਹਨੇ ਭਾਰਤ-ਪਾਕਿ ਸਰਹੱਦ ਤੋਂ ਡਰੋਨਾਂ ਜ਼ਰੀਏ ਹਥਿਆਰਾਂ ਜਿਵੇਂ ਦੂਰ ਤੱਕ ਮਾਰ ਕਰਨ ਵਾਲੇ ਹਥਿਆਰਾਂ ਦੀ ਖੇਪ ਦੀ ਤਸਕਰੀ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਸੀ ਅਤੇ ਕੌਮੀ ਰਾਸ਼ਟਰੀ ਸੁਰੱਖਿਆ ਲਈ ਚਿੰਤਾ ਦਾ ਵਿਸ਼ਾ ਕਰਾਰ ਦਿੱਤਾ ਸੀ। ਉਨ੍ਹ÷ ਾਂ ਨੇ ਆਪਣੇ ਪੱਤਰ ਵਿੱਚ ਜ਼ਿਕਰ ਕੀਤਾ ਸੀ ਕਿ ਡਰੋਨਾਂ ਰਾਹੀਂ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ਿਆਂ ਸਮੇਤ ਗੈਰ-ਕਾਨੂੰਨੀ ਮਾਲ ਨੂੰ ਸੁਰੱਖਿਅਤ ਪਹੁੰਚਾਇਆ ਜਾ ਸਕਦਾ ਹੈ।ਅੱਜ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਲੋੜੀਂਦੀ ਤਕਨਾਲੋਜੀ/ਢਾਂਚਾ ਵਿਕਸਤ/ਸਥਾਪਤ ਕਰਨ ਜਿਵੇਂ ਰਡਾਰ ਜੋ ਘੱਟ ਉਡਾਣ ਭਰਨ ਵਾਲੇ ਹਵਾਈ ਯੰਤਰਾਂ ਜਿਵੇਂ ਯੂ.ਏ.ਵੀ. ਅਤੇ ਡਰੋਨਾਂ ਦੀ ਹਲਚਲ ਦਾ ਪਤਾ ਲਗਾ ਸਕਦੇ ਹਨ, ਲਾਉਣ ਲਈ ਰਣਨੀਤੀਆਂ ਤਿਆਰ ਕਰਨ ਦੀ ਲੋੜ ਨੂੰ ਦੁਹਰਾਇਆ।ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੇ ਡਰੋਨਾਂ ਦੀ ਵਰਤੋਂ ਵਿਰੁੱਧ ਢੁਕਵੀਂ ਜਵਾਬੀ ਕਾਰਵਾਈ ਦੀ ਲੋੜ ਹੈ। ਮੀਟਿੰਗ ਵਿੱਚ ਸੰਸਦ ਮੈਂਬਰਾਂ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।


