- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲੇ ਵਿਸ਼ਵ ਯੁੱਧ ਦੇ 152 ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ
ਲੁਧਿਆਣਾ -ਪਹਿਲੇ ਵਿਸ਼ਵ ਯੁੱਧ ਵਿੱਚ ਬਹਾਦਰੀ ਨਾਲ ਲੜਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਇਸ ਯੁੱਧ ਵਿੱਚ ਬੇਮਿਸ਼ਾਲ ਬਹਾਦਰੀ ਦੀ ਮਿਸਾਲ ਪੇਸ਼ ਕਰਨ ਵਾਲੇ ਯੋਧਿਆਂ ਦੇ ਇਤਿਹਾਸ ਤੋਂ ਜਾਣੂ ਕਰਾਉਣ ਦੀ ਲੋੜ ਹੈ। ਮੁੱਖ ਮੰਤਰੀ ਅੱਜ ਸਥਾਨਕ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਵਿਖੇ ਪਹਿਲੇ ਵਿਸ਼ਵ ਯੁੱਧ ਦੇ 100 ਸਾਲ ਪੂਰੇ ਹੋਣ ‘ਤੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਨ, ਜਿਸ ਦੌਰਾਨ ਇਸ ਯੁੱਧ ਵਿੱਚ ਸ਼ਹੀਦੀ ਪ੍ਰਾਪਤ ਕਰਨ ਵਾਲੇ 152 ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਫੌਜ ਦੀ ਉਸ ਅਮੀਰ ਵਿਰਾਸਤ ਨੂੰ ਸੰਭਾਲਣ ਦੀ ਲੋੜ ਹੈ, ਜਿਸ ਵਿੱਚ ਭਾਰਤੀ ਫੌਜਾਂ ਨੇ ਫਰਾਂਸੀਸੀ ਅਤੇ ਬਰਤਾਨਵੀ ਫੌਜਾਂ ਨਾਲ ਮਿਲ ਕੇ ਪਹਿਲੇ ਵਿਸ਼ਵ ਯੁੱਧ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕੀਤੀ ਸੀ। ਉਨਾਂ ਕਿਹਾ ਕਿ ਇਸ ਇਤਿਹਾਸਕਤਾ ਤੋਂ ਅੱਜ ਦੀ ਨੌਜਵਾਨ ਪੀੜੀ ਨੂੰ ਜਾਣੂ ਕਰਾਉਣ ਦਾ ਅੱਜ ਉੱਚਿਤ ਸਮਾਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਕੁਝ ਸਾਲ ਪਹਿਲਾਂ ਫਰਾਂਸ ਅਤੇ ਬੈਲਜੀਅਮ ਦੇ ਵਾਰ ਮਿਊਜ਼ੀਅਮਾਂ ਦਾ ਦੌਰਾ ਕੀਤਾ ਸੀ। ਪਿਛਲੇ ਸਮੇਂ ਦੌਰਾਨ ਹੀ ਉਨਾਂ ਨੇ ਤੁਰਕੀ ਵਿਖੇ ਰਾਸ਼ਟਰਮੰਡਲ ਦੇਸ਼ਾਂ ਦੇ ਇਸ ਯੁੱਧ ਵਿੱਚ ਸ਼ਹੀਦ ਹੋਏ ਫੌਜੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਸਨ। ਉਨਾਂ ਕਿਹਾ ਕਿ ਇਸ ਵਿਸ਼ਵ ਯੁੱਧ ਦੀ ਇਤਿਹਾਸਕਤਾ ਨੂੰ ਸੰਭਾਲ ਕੇ ਰੱਖਣ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਇਸ ਦੇ ਅਤੀਤ ਤੋਂ ਜਾਣੂ ਕਰਵਾਇਆ ਜਾਂਦਾ ਰਹੇ। ਇਸ ਯੁੱਧ ਵਿੱਚ ਭਾਰਤੀ ਫੌਜੀਆਂ ਵੱਲੋਂ ਦਿਖਾਏ ਹੈਰਤਅੰਗੇਜ਼ ਹੌਂਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਸ਼ਹੀਦਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਤੋਂ ਪਹਿਲਾਂ ਉਨਾਂ 25 ਭਾਰਤੀ ਕੈਵਲਰੀ ਦੇ ਨਰੈਣ ਸਿੰਘ (ਪੁੱਤ ਦੀ ਨੂੰਹ ਹਰਜਿੰਦਰ ਕੌਰ ਨੇ ਸਨਮਾਨ ਪ੍ਰਾਪਤ ਕੀਤਾ), ਸਿਪਾਹੀ ਗਣੇਸ਼ਾ ਸਿੰਘ (ਪੋਤਰੀ ਹਰਦੀਪ ਕੌਰ ਨੇ), ਸਿਪਾਹੀ ਸੁੰਦਰ ਸਿੰਘ (ਪੜਪੋਤ ਨੂੰਹ ਜਸਵਿੰਦਰ ਕੌਰ), ਦਲੀਪ ਸਿੰਘ (ਪੋਤਰੀ ਵੀਰ ਕੌਰ), ਸਿਪਾਹੀ ਮੇਲਾ ਸਿੰਘ (ਪੋਤਰੀ ਬਲਬੀਰ ਕੌਰ), ਸਿਪਾਹੀ ਦੇਵਾ ਸਿੰਘ (ਪੋਤਰੀ ਰਾਜ ਕੁਮਾਰੀ), ਲਾਂਸ ਨਾਇਕ ਕੁੰਢਾ ਸਿੰਘ (ਪੋਤਰਾ ਪਾਖ਼ਰ ਸਿੰਘ), ਹੌਲਦਾਨ ਕਾਲਾ ਸਿੰਘ (ਪੜਪੋਤਰਾ ਹਰਪ੍ਰੀਤ ਸਿੰਘ), ਸਿਪਾਹੀ ਸੁੰਦਰ ਸਿੰਘ (ਪੜਪੋਤਰੀ ਨਰਿੰਦਰ ਕੌਰ), ਸਿਪਾਹੀ ਲਾਭ ਸਿੰਘ (ਪੋਤਰਾ ਰਜਿੰਦਰ ਸਿੰਘ), ਲਾਂਸ ਦਫ਼ਾਦਾਰ ਹਰਨਾਮ ਸਿੰਘ ਬਡਿਆਲ (ਪੋਤਰੀ ਮਨਜੀਤ ਬੈਂਸ), ਦਫ਼ਾਦਾਰ ਹਰਨਾਮ ਸਿੰਘ (ਕੈਪਟਨ ਹਰਚਰਨ ਸਿੰਘ), ਸੂਬੇਦਾਰ ਸਾਵਨ ਸਿੰਘ ਬਹਾਦਰ (ਪੋਤਰਾ ਕੈਪਟਨ ਅਵਤਾਰ ਸਿੰਘ), ਹੌਲਦਾਰ ਸੋਹਨ ਸਿੰਘ (ਪੋਤਰਾ ਨਛੱਤਰ ਸਿੰਘ), ਹੌਲਦਾਰ ਸੁੰਦਰ ਸਿੰਘ (ਪੋਤਰਾ ਅਜੀਤ ਸਿੰਘ) ਅਤੇ ਹੌਲਦਾਰ ਅਰਜੁਨ ਸਿੰਘ (ਪੋਤਰਾ ਨਵਜੋਤ ਸਿੰਘ ਨੇ ਸਨਮਾਨ ਪ੍ਰਾਪਤ ਕੀਤਾ) ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ‘ਤੇ ਹੱਥੀਂ ਸਨਮਾਨਿਤ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ. ਐੱਸ. ਸ਼ੇਰਗਿੱਲ ਨੇ ਪੰਜਾਬ ਸਰਕਾਰ ਵੱਲੋਂ ਇਨਾਂ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਨ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਭਾਰਤੀ ਫੌਜ ਦੇ ਅਮੀਰ ਇਤਿਹਾਸ ਨੂੰ ਸਾਂਭਣ ਅਤੇ ਪ੍ਰੇਰਨਾ ਲੈਣ ਲਈ ਅੱਗੇ ਆਉਣ। ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਸਕੱਤਰ ਸ੍ਰ. ਗੁਰਕਿਰਤ ਕ੍ਰਿਪਾਲ ਸਿੰਘ ਨੇ ਸੰਬੋਧਨ ਕਰਦਿਆਂ ਵਚਨਬੱਧਤਾ ਪ੍ਰਗਟਾਈ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੇ ਸਰਬਪੱਖੀ ਵਿਕਾਸ ਅਤੇ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ, ਵਿਧਾਇਕ ਸ੍ਰੀ ਸੁਰਿੰਦਰ ਡਾਵਰ, ਵਿਧਾਇਕ ਸ੍ਰ. ਅਮਰੀਕ ਸਿੰਘ ਢਿੱਲੋਂ, ਵਿਧਾਇਕ ਸ੍ਰੀ ਸੰਜੇ ਤਲਵਾੜ, ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ ਅਤੇ ਵੱਡੀ ਗਿਣਤੀ ਵਿੱਚ ਸ਼ਹੀਦ ਪਰਿਵਾਰਾਂ ਦੇ ਮੈਂਬਰ, ਗਾਰਡੀਅਨਜ਼ ਆਫ਼ ਗਵਰਨੈਂਸ ਦੇ ਮੈਂਬਰ ਅਤੇ ਹੋਰ ਹਾਜ਼ਰ ਸਨ।


