- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵਲੋਂ ਕਰਤਾਰਪੁਰ ਗਲਿਆਰੇ ਬਾਰੇ ਮਤਾ ਆਮ ਸਹਮਤੀ ਨਾਲ ਪਾਸ
ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਸਮਾਗਮਾਂ ਮੌਕੇ ਕਰਤਾਰਪੁਰ ਸਹਿਬ ਦਾ ਗਲਿਆਰਾ ਖੁਲਵਾਉਣ ਲਈ ਪਾਕਿਸਤਾਨ ਦੇ ਕੋਲ ਮਾਮਲਾ ਉਠਾਉਣ ਵਾਸਤੇ ਕੇਂਦਰ ਸਰਕਾਰ ‘ਤੇ ਜ਼ੋਰ ਪਾਉਣ ਲਈ ਇਕ ਮਤਾ ਆਮ ਸਹਮਤੀ ਨਾਲ ਪਾਸ ਕਰ ਦਿੱਤਾ ਹੈ।ਇਹ ਮਤਾ ਅੱਜ ਵਿਧਾਨ ਸਭਾ ਦੇ ਮਾਨਸੂਨ ਸਮਾਗਮ ਦੇ ਦੂਜੇ ਦਿਨ ਮੁੱਖ ਮੰਤਰੀ ਵਲੋਂ ਪੇਸ਼ ਕੀਤਾ ਗਿਆ।ਪਾਰਟੀ ਲੀਹਾਂ ਤੋਂ ਉਪਰ ਉਠ ਕੇ ਸਦਨ ਦੇ ਸਾਰੇ ਮੈਂਬਰਾਂ ਦਾ ਵਿਚਾਰ ਸੀ ਕਿ ਇਹ ਗਲਿਆਰਾ ਖੁਲਣ ਨਾਲ ਭਾਰਤ ਦੇ ਲੱਖਾਂ ਸ਼ਰਧਾਲੂ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਦੇ ਸਮਰੱਥ ਹੋ ਜਾਣਗੇ। ਸ੍ਰੀ ਕਰਤਾਰ ਸਾਹਿਬ ਵਿਖੇ ਪਹਿਲੇ ਗੁਰੂ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਬਿਤਾਏ। ਸ੍ਰੀ ਕਰਤਾਰਪੁਰ ਸਾਹਿਬ ਅੰਤਰਰਾਸ਼ਟਰੀ ਸਰਹੱਦ ਦੇ ਪਰਲੇ ਪਾਸ ਪਾਕਿਸਤਾਨ ਵਿੱਚ ਸਥਿਤ ਹੈ ਭਾਵੇਂ ਇਹ ਗੁਰਦਾਸਪੁਰ ਜਿਲੇ ਦੇ ਡੇਰਾ ਬਾਬਾ ਨਾਨਕ ਤੋਂ ਸਪਸ਼ਟ ਤੌਰ ‘ਤੇ ਦਿਖਦਾ ਹੈ। ਇਹ ਮਤਾ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਉਨਾਂ ਨੇ ਪਹਿਲਾਂ ਹੀ ਇਹ ਮਾਮਲਾ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕੋਲ ਇਕ ਪੱਤਰ ਰਾਹੀਂ ਉਠਾਇਆ ਹੈ ਅਤੇ ਉਨਾਂ ਨੂੰ ਪਾਕਿਸਤਾਨ ਦੇ ਹਮ ਰੁਤਬਾ ਕੋਲ ਇਹ ਮੁੱਦਾ ਉਠਾਉਣ ਦੀ ਬੇਨਤੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਨੂੰ ਇਹ ਮੁੱਦਾ ਇਸਲਾਮਾਬਾਦ ਕੋਲ ਉਠਾਉਣ ਲਈ ਵਾਰ-ਵਾਰ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਇਹ ਗਲਿਆਰਾ ਖੁਲਣ ਨਾਲ ਸਿੱਖ ਭਾਈਚਾਰੇ ਵੱਲੋਂ ਸੰਜੋਏ ਗਏ ਸੁਫਨੇ ਸਾਕਾਰ ਹੋਣਗੇ।


