- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਦੇ ਗੁਰਦੇ ‘ਚ ਪੱਥਰੀ ਦੇ ਇਲਾਜ ਲਈ ਸਧਾਰਨ ਅਪਰੇਸ਼ਨ ਹੋਇਆ
ਥੋੜੇ ਦਿਨਾਂ ਵਿੱਚ ਆਮ ਕੰਮਕਾਜ ਸ਼ੁਰੂ ਕਰਨ ਦੀ ਆਸ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੁਰਦੇ ‘ਚੋਂ ਪੱਥਰੀ ਹਟਾਉਣ ਲਈ ਉਨਾਂ ਦਾ ਅੱਜ ਸਵੇਰੇ ਇੱਥੇ ਪੀ.ਜੀ.ਆਈ. ਵਿਖੇ ਸਧਾਰਨ ਅਪਰੇਸ਼ਨ ਹੋਇਆ। ਇਹ ਅਪਰੇਸ਼ਨ ਸਫਲ ਰਿਹਾ ਅਤੇ ਮੁੱਖ ਮੰਤਰੀ ਨੂੰ ਮੰਗਲਵਾਰ ਤੱਕ ਹਸਪਤਾਲ ‘ਚੋਂ ਛੁੱਟੀ ਮਿਲਣ ਦੀ ਉਮੀਦ ਹੈ। ਮੁੱਖ ਮੰਤਰੀ ਦਾ ਅਪਰੇਸ਼ਨ ਇੱਥੇ ਪੀ.ਜੀ.ਆਈ. ਵਿਖੇ ਹੋਇਆ ਜਿੱਥੇ ਡਾਕਟਰਾਂ ਨੇ ਦੱਸਿਆ ਕਿ ਇਹ ਪੱਥਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਿਛਲੇ ਕੁਝ ਦਿਨਾਂ ਤੋਂ ਤਕਲੀਫ ਦੇ ਰਹੀ ਸੀ ਜਿਸ ਕਰਕੇ ਜਿੰਨੀ ਛੇਤੀ ਸੰਭਵ ਹੋਵੇ, ਇਸ ਨੂੰ ਹਟਾਉਣ ਦਾ ਫੈਸਲਾ ਕੀਤਾ ਗਿਆ। ਡਾਕਟਰਾਂ ਦੀ ਟੀਮ ਵੱਲੋਂ ਅੱਜ ਸਵੇਰੇ ਕੀਤਾ ਗਿਆ ਇਹ ਸਧਾਰਨ ਅਪਰੇਸ਼ਨ ਲਗਪਗ 40 ਮਿੰਟ ਤੱਕ ਚੱਲਿਆ। ਡਾਕਟਰਾਂ ਨੇ ਦੱਸਿਆ ਕਿ ਇਹ ਸਧਾਰਨ ਅਪਰੇਸ਼ਨ ਸੀ ਅਤੇ ਮੁੱਖ ਮੰਤਰੀ ਅਗਲੇ ਕੁਝ ਦਿਨਾਂ ਤੱਕ ਠੀਕ ਹੋ ਕੇ ਆਮ ਕੰਮਕਾਜ ਸ਼ੁਰੂ ਕਰ ਦੇਣਗੇ। ਕੈਪਟਨ ਅਮਰਿੰਦਰ ਸਿੰਘ ਸਿਹਤਯਾਬ ਹੋ ਰਹੇ ਹਨ ਅਤੇ ਇਕ ਜਾਂ ਦੋ ਦਿਨ ਵਿੱਚ ਕੰਮਕਾਜ ਸ਼ੁਰੂ ਕਰ ਦੇਣ ਦੀ ਆਸ ਹੈ।


