- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਵੱਲੋਂ ਆਸ਼ੀਰਵਾਦ ਸਕੀਮ ਹੇਠ ਤਕਰੀਬਨ 34 ਹਜ਼ਾਰ ਐਸ.ਸੀ., ਬੀ.ਸੀ. ਅਤੇ ਈ.ਡਬਲਿਊ. ਐਸ. ਲਾਭਪਾਤਰੀਆਂ ਨੂੰ ਭੁਗਤਾਨ ਲਈ 71 ਕਰੋੜ ਰੁਪਏ ਜਾਰੀ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਨੇ ਆਸ਼ੀਰਵਾਦ ਸਕੀਮ ਹੇਠ ਲੰਬਿਤ ਪਏ ਭੁਗਤਾਨ ਦੇ ਵਾਸਤੇ 70.72 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਜਨਵਰੀ, 2019 ਤੋਂ ਮਈ 2019 ਤੱਕ ਆਸ਼ੀਰਵਾਦ ਸਕੀਮ ਦੇ ਹੇਠ 33677 ਲਾਭਪਾਤਰੀਆਂ ਦਾ ਭੁਗਤਾਨ ਲੰਬਿਤ ਪਿਆ ਹੋਇਆ ਸੀ। ਇਨਾਂ ਕੁਲ ਲਾਭਪਾਤਰੀਆਂ ਵਿੱਚੋਂ ਐਸ.ਸੀ. ਸ਼੍ਰੇਣੀ ਦੇ 24167, ਬੀ.ਸੀ. ਦੇ 9510 ਅਤੇ ਬਾਕੀ ਆਰਥਿਕ ਤੌਰ ‘ਤੇ ਪਿਛੜੇ ਵਰਗਾਂ ਦੇ ਹਨ। ਇਹ ਰਕਮ ਜਾਰੀ ਹੋਣ ਨਾਲ ਇਨਾਂ ਵਰਗਾਂ ਨੂੰ ਹੁਣ ਭੁਗਤਾਨ ਹੋ ਜਾਵੇਗਾ। ਸਮਾਜ ਦੇ ਗ਼ਰੀਬ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੀਆਂ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਲਾਗੂ ਕਰਨ ‘ਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਵਿਭਾਗ ਨੂੰ ਸਮਾਜਿਕ ਸੁਰੱਖਿਆ ਭੁਗਤਾਨ ਪਹਿਲ ਦੇ ਆਧਾਰ ‘ਤੇ ਨਿਰਧਾਰਤ ਸਮੇਂ ਵਿੱਚ ਕਰਨ ਦੇ ਨਿਰਦੇਸ਼ ਦਿੱਤੇ। ਗੌਰਤਲਬ ਹੈ ਕਿ ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਆਪਣੇ ਵਾਅਦੇ ਪੂਰੇ ਕਰਨ ਵੱਲ ਕਦਮ ਵਧਾਏ ਅਤੇ ਪਿਛਲੀ ਸਰਕਾਰ ਦੀ 15000 ਦੀ ਸ਼ਗਨ ਸਕੀਮ ਨੂੰ ਵਧਾ ਕੇ 21000 ਰੁਪਏ ਕਰ ਦਿੱਤਾ। ਇਹ ਰਾਸ਼ੀ ਐਸ.ਸੀ., ਬੀ.ਸੀ. ਅਤੇ ਈ.ਡਬਲਿਊ.ਐਸ. ਸ਼੍ਰੇਣੀਆਂ ਨਾਲ ਸਬੰਧਤ ਲੜਕੀਆਂ ਦੀ ਸ਼ਾਦੀ ਸਮੇਂ ਦਿੱਤੀ ਜਾਂਦੀ ਹੈ।


