- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਦੇ ਬਰਮਿੰਘਮ ਵਿਖੇ ਸਮਾਰੋਹ ਵਾਲੀ ਜਗ੍ਹਾਂ ਦੇ ਬਾਹਰ ਸਿੱਖਸ ਫਾਰ ਜਸਟਿਸ ਦੇ ਪ੍ਰਦਰਸ਼ਨ ਨੂੰ ਮਿਲਿਆ ਨਾਂਹਪੱਖੀ ਹੁੰਗਾਰਾ: ਪੰਜਾਬ ਸਰਕਾਰ
ਚੰਡੀਗੜ੍ਹ – ਸਿੱਖਸ ਫਾਰ ਜਸਟਿਸ (ਐਸ.ਜੇ.ਐਫ.) ਵੱਲੋਂ ਬਰਮਿੰਘਮ ਵਿਖੇ ਬੀਤੀ ਰਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰੋਗਰਾਮ ਵਾਲੇ ਸਥਾਨ ਦੇ ਬਾਹਰ ਕੀਤਾ ਗਿਆ ਅਖੌਤੀ ਰੋਸ ਪ੍ਰਦਰਸ਼ਨ ਨਾਂਹਪੱਖੀ ਹੁੰਗਾਰੇ ਕਾਰਨ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ। ਇਸ ਪ੍ਰਦਰਸ਼ਨ ਦੀ ਅਸਫਲਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਸਥਾਨਕ ਸਿੱਖ ਭਾਈਚਾਰੇ ਵੱਲੋਂ ਉੱਕਾ ਵੀ ਇਸ ਨੂੰ ਸਮਰਥਨ ਜਾਂ ਸਹਿਯੋਗ ਨਹੀਂ ਦਿੱਤਾ ਗਿਆ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਵੱਲੋਂ ਦਿੱਤੀ ਗਈ। ਇਹ ਮੁੱਠੀ ਭਰ ਪ੍ਰਦਰਸ਼ਨਕਾਰੀਆਂ ਦਾ ਇਕੱਠ ਸੀ ਜਿਨ੍ਹਾਂ ਨੂੰ ਕਿਸੇ ਵੀ ਮਸ਼ਹੂਰ ਜਾਂ ਸੱਚੇ ਦਿਲੋਂ ਕੋਈ ਸਹਿਯੋਗ ਨਹੀਂ ਮਿਲਿਆ ਜਿਸ ਕਾਰਨ ਉਹ ਮੁੱਖ ਮੰਤਰੀ ਦੇ ਪ੍ਰੋਗਰਾਮ ਨੂੰ ਕਿਸੇ ਵੀ ਤਰੀਕੇ ਨਾਲ ਅੜਚਨ ਪਾਉਣ ‘ਚ ਸਫਲ ਨਹੀਂ ਹੋ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਉਹ ਕਰੀਬ ਤਿੰਨ ਘੰਟੇ ਸਮਾਗਮ ਵਿੱਚ ਹਾਜ਼ਰ ਰਹੇ। ਉਨ੍ਹਾਂ ਕਿਹਾ ਕਿ ਇਹ ਅਖੌਤੀ ਪ੍ਰਦਰਸ਼ਨਕਾਰੀ ਸਨ ਜਿਨ੍ਹਾਂ ਨੂੰ ਪਿੱਛੇ ਹਟਣ ਲਈ ਮਜਬੂਰ ਹੋਣਾ ਪਿਆ।ਮੁੱਖ ਮੰਤਰੀ ਨੇ ਸਮਾਗਮ ਦੌਰਾਨ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਐਸ.ਜੇ.ਐਫ. ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਕਿਹਾ ਸੀ ਕਿ ਆਈ.ਐਸ.ਆਈ. ਦੇ ਸਮਰਥਨ ਵਾਲੇ ਇਸ ਕੱਟੜ ਅਤਿਵਾਦੀ ਸੰਗਠਨ ਦਾ ਕੋਈ ਵਿਚਾਰਧਾਰਕ ਅਧਾਰ ਨਹੀਂ ਹੈ। ਇਸ ਸੰਸਥਾ ਦਾ ਸਿੱਖ ਕੌਮ ਵਿੱਚ ਪਾੜਾ ਪਾ ਕੇ ਪੰਜਾਬ ਤੇ ਭਾਰਤ ਵੰਡਣ ਤੋਂ ਇਲਾਵਾ ਹੋਰ ਕੋਈ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਅਜਿਹੇ ਨਾਪਾਕ ਮਨਸੂਬੇ ਭਾਰਤ ਦੀ ਏਕਤਾ ਅਤੇ ਸ਼ਕਤੀ ਨੂੰ ਨਹੀਂ ਤੋੜ ਸਕਦੇ।ਮੁੱਖ ਮੰਤਰੀ ਨੇ ਇਹ ਸਾਫ ਕੀਤਾ ਕਿ ਸ਼ਾਂਤੀ ਤੇ ਸਦਭਾਵਨਾ ਨੂੰ ਅਜਿਹੇ ਕਿਸੇ ਵੀ ਖਤਰੇ ਨਾਲ ਨਜਿੱਠਣ ਲਈ ਪੰਜਾਬ ਤੇ ਭਾਰਤ ਦੇਸ਼ ਪੂਰੀ ਤਰ੍ਹਾਂ ਸਮਰੱਥ ਹੈ।


