- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਦੇ ਹੁਕਮਾਂ ‘ਤੇ ਵਿੱਤ ਵਿਭਾਗ ਵੱਲੋਂ ਸਥਾਨਕ ਸਰਕਾਰਾਂ, ਸਕੂਲ ਸਿੱਖਿਆ ਅਤੇ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਲਈ 431.74 ਕਰੋੜ ਰੁਪਏ ਜਾਰੀ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਵਿੱਤ ਵਿਭਾਗ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੀਆਂ ਗਰਾਂਟਾਂ, ਸਕੂਲ ਸਿੱਖਿਆ ਦੇ ਫੰਡਾਂ, ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਫੰਡ ਅਤੇ ਮੋਹਾਲੀ ਵਿਖੇ ਉਦਯੋਗਾਂ ਦੀ ਪੂੰਜੀ ਸਬਸਿਡੀ ਵਾਸਤੇ 431.74 ਕਰੋੜ ਰੁਪਏ ਜਾਰੀ ਕੀਤੇ ਹਨ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ 431.74 ਕਰੋੜ ਰੁਪਏ ਵਿੱਚੋਂ 290.82 ਕਰੋੜ ਰੁਪਏ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਅਧੀਨ ਗਰਾਂਟਾਂ ਵਜੋਂ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ 84.19 ਕਰੋੜ ਰੁਪਏ ਸਕੂਲ ਸਿੱਖਿਆ ਵਿਭਾਗ ਨੂੰ ਵਿਕਾਸ ਅਤੇ ਬੁਨਿਆਦੀ ਢਾਂਚਾ ਕਾਰਜਾਂ ਲਈ ਜਾਰੀ ਕੀਤੇ ਗਏ ਹਨ ਜਿਨ੍ਹਾਂ ਵਿੱਚ ਸਰਵ ਸਿੱਖਿਆ ਅਭਿਆਨ ਤਹਿਤ 49.78 ਕਰੋੜ ਰੁਪਏ, ਸਮਾਰਟ ਸਕੂਲਾਂ ਲਈ 17.78 ਕਰੋੜ ਰੁਪਏ ਤੋਂ ਇਲਾਵਾ ਨਾਬਾਰਡ ਤਹਿਤ ਵਿਭਾਗ ਦੇ ਹੋਰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਲਈ 16.63 ਕਰੋੜ ਰੁਪਏ ਸ਼ਾਮਲ ਹਨ।ਇਸੇ ਤਰ੍ਹਾਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਵਿਭਾਗ ਨੂੰ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ 55 ਕਰੋੜ ਰੁਪਏ ਜਾਰੀ ਕੀਤੇ ਗਏ ਹਨ।ਮੁੱਖ ਮੰਤਰੀ ਨੇ ਆਪਣੇ ਪਹਿਲੇ ਹੁਕਮਾਂ ਨੂੰ ਦੁਹਰਾਉਂਦਿਆਂ ਸਮੂਹ ਵਿਭਾਗ ਨੂੰ ਵਾਧੂ ਖਰਚੇ ਘਟਾਉਣ ਅਤੇ ਹੋਰ ਵਸੀਲੇ ਜੁਟਾਉਣ ਲਈ ਆਖਿਆ ਤਾਂ ਕਿ ਸੂਬੇ ਦੀ ਵਿੱਤੀ ਸਥਿਤੀ ਨੂੰ ਹੋਰ ਵਧੇਰੇ ਸਥਿਰ ਬਣਾਇਆ ਜਾ ਸਕੇ।


