- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਫੌਤ ਹੋਏ ਦੋ ਕਿਸਾਨਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਦੀ ਮਾਲੀ ਇਮਦਾਦ ਦਾ ਐਲਾਨ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਵਿੱਚ ਸ਼ਿਰਕਤ ਕਰਦੇ ਸਮੇਂ ਦੋ ਕਿਸਾਨਾਂ ਗੁਰਜੰਟ ਸਿੰਘ ਅਤੇ ਗੁਰਬਚਨ ਸਿੰਘ ਦੇ ਦੇਹਾਂਤ ਉਤੇ ਅਫਸੋਸ ਜ਼ਾਹਰ ਕੀਤਾ ਹੈ।ਮੁੱਖ ਮੰਤਰੀ ਨੇ ਮਾਨਸਾ ਅਤੇ ਮੋਗਾ ਜ਼ਿਲਿਆਂ ਦੇ ਵਸਨੀਕ ਦੋਵੇਂ ਕਿਸਾਨਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਦੀ ਮਾਲੀ ਇਮਦਾਦ ਦਾ ਐਲਾਨ ਕੀਤਾ ਹੈ।ਮਿ੍ਰਤਕ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲੇ ਦੇ ਪਿੰਡ ਬੱਛੋਆਣਾ ਦੇ ਕਿਸਾਨ ਗੁਰਜੰਟ ਸਿੰਘ ਦੀ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਦਿੱਲੀ ਵਿੱਚ ਮੌਤ ਹੋ ਗਈ ਜਦਕਿ ਮੋਗਾ ਜ਼ਿਲੇ ਦੇ ਪਿੰਡ ਭਿੰਡਰ ਕਲਾਂ ਦੇ ਕਿਸਾਨ ਗੁਰਬਚਨ ਸਿੰਘ (85) ਬੁੱਧਵਾਰ ਨੂੰ ਮੋਗਾ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਫੌਤ ਹੋ ਗਿਆ।


