- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਨੇ ਮੀਂਹ ਤੇ ਹਨੇਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਆਫ਼ਤ ਪ੍ਰਬੰਧਨ ਕਮੇਟੀ ਦੀ ਮੀਟਿੰਗ ਸੱਦਣ ਲਈ ਆਖਿਆ
ਮੁੱਖ ਸਕੱਤਰ ਨੂੰ ਵਿਸ਼ੇਸ਼ ਗਿਰਦਾਵਰੀ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਕਿਹਾ
ਚੰਡੀਗੜ – ਬੇਮੌਸਮੇ ਮੀਂਹ ਅਤੇ ਹਨੇਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਫ਼ਤ ਪ੍ਰਬੰਧਨ ਕਮੇਟੀ ਦੀ ਹੰਗਾਮੀ ਮੀਟਿੰਗ ਸੱਦਣ ਲਈ ਆਖਿਆ ਤਾਂ ਕਿ ਨੁਕਸਾਨ ਦਾ ਅਨੁਮਾਨ ਲਾਇਆ ਜਾ ਸਕੇ। ਸੂਬੇ ਵਿੱਚ 16 ਤੇ 17 ਅਪ੍ਰੈਲ ਨੂੰ ਤੇਜ਼ ਹਨੇਰੀ ਅਤੇ ਮੀਂਹ ਪੈਣ ਨਾਲ ਹਾੜੀ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਸੀ ਅਤੇ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਸਨ। ਮੁੱਖ ਮੰਤਰੀ ਨੇ ਅੱਜ ਮੁੱਖ ਸਕੱਤਰ ਨੂੰ ਆਖਿਆ ਕਿ ਵਿਸ਼ੇਸ਼ ਗਿਰਦਾਵਰੀ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ। ਸਥਿਤੀ ਦਾ ਜਾਇਜ਼ਾ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਅਤੇ ਫੌਰੀ ਆਧਾਰ ‘ਤੇ ਇਸ ਨੂੰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਮੀਂਹ ਤੇ ਹਨੇਰੀ ਨਾਲ ਖੜੀਆਂ ਫਸਲਾਂ ਨੂੰ ਹੋਏ ਨੁਕਸਾਨ ਦੇ ਸਬੰਧ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਸੌਂਪੀਆਂ ਗਈਆਂ ਰਿਪੋਰਟਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਸਰਕਾਰੀ ਨੇਮਾਂ ਮੁਤਾਬਕ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਸਮੇਂ ਸਿਰ ਕਰਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਵਾਸਤੇ ਹਰ ਸੰਭਵ ਕਦਮ ਚੁੱਕਣ ਦੇ ਹੁਕਮ ਦਿੱਤੇ।


