- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਨੇ ਸ੍ਰੀ ਮਾਤਾ ਮਨਸਾ ਦੇਵੀ ਪੂਜਾ ਸਥਾਨ ਬੋਰਡ ਦੀ 17ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ
ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਸ੍ਰੀ ਮਾਤਾ ਮਨਸਾ ਦੇਵੀ ਪੂਜਾ ਸਥਾਨ ਬੋਰਡ, ਪੰਚਕੂਲਾ ਵਿਚ ਕੰਮ ਕਰ ਰਹੇ ਕਰਮਚਾਰੀ ਦੀ 45 ਸਾਲ ਦੀ ਉਮਰ ਵਿਚ ਮੌਤ ਹੋਣ ’ਤੇ ਉਸ ਦੇ ਪਰਿਵਾਰ ਵਿਚ ਉਸ ਦੇ ਬੇਟੇ ਜਾਂ ਪਤਨੀ ਵਿਚ ਕਿਸੇ ਇਕ ਨੂੰ ਨੌਕਰੀ ਦਿੱਤੀ ਜਾਵੇਗੀ, ਇਸ ਤੋਂ ਵੱਧ ਉਮਰ ਹੋਣ ’ਤੇ ਸੈਲਰੀ ਮਹੁਈਆ ਕਰਾਈ ਜਾਵੇਗੀ। ਮੁੱਖ ਮੰਤਰੀ ਮਨੋਹਰ ਲਾਲ, ਜੋ ਸ੍ਰੀਮਾਤਾ ਮਨਸਾ ਦੇਵੀ ਪੂਜਾ ਸਥਾਨ ਬੋਰਡ ਦੇ ਚੇਅਰਮੈਨ ਵੀ ਹਨ, ਨੇ ਪੰਚਕੂਲਾ ਵਿਚ ਆਯੋਜਿਤ ਬੋਰਡ ਦੀ 17ਵੀਂ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਸ੍ਰੀਮਾਤਾ ਮਨਸਾ ਦੇਵੀ ਕੰਪਲੈਕਸ ਵਿਚ ਸੰਸਕ੍ਰਿਤ ਕਾਲਜ ਵਿਚ ਅਗਲੀ ਵਿਦਿਅਕ ਸ਼ੈਸ਼ਨ ਤੋਂ ਕਲਾਸਾਂ ਸ਼ੁਰੂ ਕਰਾਏ ਜਾਣ ਦੇ ਨਿਰਦੇਸ਼ ਅਧਿਕਾਰੀਆਂ ਨੂੰ ਦਿੱਤੇ। ਇਸ ਦੇ ਭਵਨ ਦਾ ਨੀਂਹ ਪੱਥਰ ਅਕਤੂਬਰ 2018 ਵਿਚ ਕੀਤਾ ਜਾਵੇਗਾ। ਮੀਟਿੰਗ ਵਿਚ ਮੁੱਖ ਮੰਤਰੀ ਕੰਪਲੈਸ ਵਿਚ ਸਥਾਪਿਤ ਕੀਤੇ ਜਾ ਰਹੇ 10 ਕਿਲੋਵਾਟ ਸੋਲਰ ਪਲਾਂਟ ਦੀ ਸਮਰੱਥਾ ਵੱਧਾ ਕੇ 400 ਕਿਲੋਵਾਟ ਕਰਨ ਦਾ ਮੁੱਦਾ ਹਰੇਡਾ ਰਾਹੀਂ ਉਚ ਅਧਿਕਾਰ ਪ੍ਰਾਪਤ ਕਮੇਟੀ ਨੂੰ ਭੇਜਣ ਦੇ ਨਿਰਦੇਸ਼ ਦਿੱਤੇ।


