- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਬਣਨ ਦਾ ਕਦੇ ਸੁਪਨਾ ਵੀ ਨਹੀਂ ਵੇਖਿਆ ਸੀ : ਊਧਵ
ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਹੈ ਕਿ ਉਨ੍ਹਾਂ ਮੁੱਖ ਮੰਤਰੀ ਬਣਨ ਦਾ ਕਦੇ ਸੁਪਨਾ ਵੀ ਨਹੀਂ ਵੇਖਿਆ ਸੀ। ਉਨ੍ਹਾਂ ਦੇ ਮਨ ਵਿਚ ਕਦੇ ਵੀ ਇਹ ਅਹੁਦਾ ਹਾਸਲ ਕਰਨ ਦੀ ਇੱਛਾ ਨਹੀਂ ਰਹੀ ਸੀ ਪਰ ਜਦੋਂ ਉਨ੍ਹਾਂ ਨੂੰ ਇਸ ਗੱਲ ਦਾ ਅਹਿਸਾਸ ਹੋਇਆ ਕਿ ਭਾਜਪਾ ਨਾਲ ਰਹਿ ਕੇ ਉਹ ਆਪਣੇ ਪਿਤਾ ਨਾਲ ਕੀਤਾ ਵਾਅਦਾ ਪੂਰਾ ਨਹੀਂ ਕਰ ਸਕਦੇ ਤਾਂ ਉਨ੍ਹਾਂ ਇਹ ਵੱਡੀ ਜ਼ਿੰਮੇਵਾਰੀ ਪ੍ਰਵਾਨ ਕਰਨ ਦਾ ਫੈਸਲਾ ਕੀਤਾ। ਸ਼ਿਵ ਸੈਨਾ ਦੇ ਮੁੱਖ ਪੱਤਰ ‘ਸਾਮਨਾ’ ਦੇ ਕਾਰਜਕਾਰੀ ਸੰਪਾਦਕ ਸੰਜੇ ਰਾਊਤ ਨੂੰ ਦੱਤੀ ਇਕ ਇੰਟਰਵਿਊ ਦੌਰਾਨ ਠਾਕਰੇ ਨੇ ਕਿਹਾ ਕਿ ਮੇਰੇ ਲਈ ਹਿੰਦੂਤਵ ਦਾ ਮਤਲਬ ਆਪਣੇ ਵਲੋਂ ਕਹੇ ਗਏ ਸ਼ਬਦਾਂ ਦਾ ਸਤਿਕਾਰ ਕਰਨਾ ਹੈ। ਹੋ ਸਕਦਾ ਹੈ ਕਿ ਮੈਂ ਐਕਸੀਡੈਂਟਲ ਸੀ. ਐੱਮ. ਬਣ ਗਿਆ ਹੋਵਾਂ ਪਰ ਇਹ ਅਹੁਦਾ ਹਾਸਲ ਕਰਨ ਬਾਰੇ ਕਦੇ ਵੀ ਨਹੀਂ ਸੋਚਿਆ ਸੀ। ਐੱਨ. ਸੀ. ਪੀ. ਅਤੇ ਕਾਂਗਰਸ ਵਰਗੀਆਂ ਵਿਚਾਰਕ ਪੱਖੋਂ ਵੱਖਰੀਆਂ ਪਾਰਟੀਆਂ ਨਾਲ ਗਠਜੋੜ ਬਾਰੇ ਊਧਵ ਨੇ ਕਿਹਾ ਕਿ ਇਸ ਤਰ੍ਹਾਂ ਦੇ ਗਠਜੋੜ ਪਹਿਲਾਂ ਵੀ ਕੀਤੇ ਜਾ ਚੁੱਕੇ ਹਨ।


